ਜੋਰਹਾਟ (ਅਸਾਮ), 9 ਸਤੰਬਰ
ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਜੋਰਹਾਟ ਜ਼ਿਲ੍ਹੇ ਵਿੱਚ ਬ੍ਰਹਮਪੁੱਤਰ ਨਦੀ ਵਿੱਚ ਕਿਸ਼ਤੀ ਹਾਦਸੇ ਦੇ ਸਬੰਧੀ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ ਲਾਪਤਾ ਹਨ। ਸ੍ਰੀ ਸਰਮਾ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਲਤ ਪ੍ਰਬੰਧਨ ਕਾਰਨ ਇਹ ਹਾਦਸਾ ਹੋਇਆ।