ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤੇਜੱਸਵੀ ਵੱਲੋਂ ਲਏ ਫੈਸਲਿਆਂ ਦੀ ਸਮੀਖਿਆ ਦੇ ਹੁਕਮ

ਪਟਨਾ, 17 ਫਰਵਰੀ ਬਿਹਾਰ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਨਵੀਂ ਬਣੀ ਐੱਨਡੀਏ ਸਰਕਾਰ ਨੇ ਸਾਬਕਾ ਉਪ ਮੁੱਖ ਮੰਤਰੀ ਤੇਜੱਸਵੀ ਯਾਦਵ ਦੀ ਅਗਵਾਈ ਵਾਲੇ ਵਿਭਾਗਾਂ ਤੇ ਦੋ ਸਾਬਕਾ ਆਰਜੇਡੀ ਮੰਤਰੀਆਂ ਵੱਲੋਂ ਲਏ ਗਏ ਫੈਸਲਿਆਂ ਦੀ ਸਮੀਖਿਆ ਕਰਨ ਦੇ...
Advertisement

ਪਟਨਾ, 17 ਫਰਵਰੀ

ਬਿਹਾਰ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਨਵੀਂ ਬਣੀ ਐੱਨਡੀਏ ਸਰਕਾਰ ਨੇ ਸਾਬਕਾ ਉਪ ਮੁੱਖ ਮੰਤਰੀ ਤੇਜੱਸਵੀ ਯਾਦਵ ਦੀ ਅਗਵਾਈ ਵਾਲੇ ਵਿਭਾਗਾਂ ਤੇ ਦੋ ਸਾਬਕਾ ਆਰਜੇਡੀ ਮੰਤਰੀਆਂ ਵੱਲੋਂ ਲਏ ਗਏ ਫੈਸਲਿਆਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ।

Advertisement

ਦੱਸਣਾ ਬਣਦਾ ਹੈ ਕਿ ਬਿਹਾਰ ਵਿਚ ਇਸ ਤੋਂ ਪਹਿਲਾਂ ਦੋਵਾਂ ਪਾਰਟੀਆਂ ਦੀ ਮਹਾਗਠਬੰਧਨ ਸਰਕਾਰ ਸੀ। ਮੁੱਖ ਮੰਤਰੀ ਦੀ ਅਗਵਾਈ ਵਾਲੇ ਕੈਬਨਿਟ ਸਕੱਤਰੇਤ ਵਿਭਾਗ ਵੱਲੋਂ 16 ਫਰਵਰੀ ਨੂੰ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਸਿਹਤ, ਸੜਕ ਨਿਰਮਾਣ, ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਅਤੇ ਪੇਂਡੂ ਨਿਰਮਾਣ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿਛਲੇ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਲਏ ਗਏ ਫੈਸਲਿਆਂ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਹੈ ਜਿਸ ਵਿਚ ਇਨ੍ਹਾਂ ਵਿਭਾਗਾਂ ਦੇ ਮੁਖੀ ਤੇਜੱਸਵੀ ਯਾਦਵ ਸਨ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਜਨ ਸਿਹਤ ਇੰਜਨੀਅਰਿੰਗ ਵਿਭਾਗ (ਪੀਐੱਚਈਡੀ) ਅਤੇ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪਿਛਲੀ ਸਰਕਾਰ ਵਿੱਚ ਸਾਬਕਾ ਆਰਜੇਡੀ ਮੰਤਰੀਆਂ ਲਲਿਤ ਯਾਦਵ ਅਤੇ ਰਾਮਾਨੰਦ ਯਾਦਵ ਵੱਲੋਂ ਲਏ ਗਏ ਫੈਸਲਿਆਂ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਨਿਤੀਸ਼ ਕੁਮਾਰ ਨੇ 12 ਫਰਵਰੀ ਨੂੰ ਰਾਜ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਜਿੱਤਣ ਮਗਰੋਂ ਕਿਹਾ ਸੀ ਕਿ ਸੂਬੇ ਵਿਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਿੱਤਾ ਜਾਵੇਗਾ ਤੇ ਪਿਛਲੀ ਸਰਕਾਰ ਦੇ ਕੁਝ ਵਿਭਾਗਾਂ ਵਿਚ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਈ ਜਾਵੇਗੀ ਤੇ ਜਿਹੜੇ ਆਗੂ ਤੇ ਸਾਬਕਾ ਮੰਤਰੀ ਦੋਸ਼ੀ ਸਿੱਧ ਹੋਏ ਤਾਂ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। -ਪੀਟੀਆਈ

ਮੇਰੇ ਵਿਰੋਧੀਆਂ ਨਾਲ ਵੀ ਚੰਗੇ ਸਬੰਧ: ਨਿਤੀਸ਼ ਕੁਮਾਰ

ਪਟਨਾ: ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਵੱਲੋਂ ਨਿਤੀਸ਼ ਕੁਮਾਰ ਲਈ ਕੀਤੀ ਟਿੱਪਣੀ ਕਾਰਨ ਖਾਸਾ ਹੰਗਾਮਾ ਹੋਇਆ। ਇਸ ਟਿੱਪਣੀ ਬਾਰੇ ਗੱਲਬਾਤ ਕਰਦਿਆਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਸਾਥੀਆਂ ਦੇ ਨਾਲ-ਨਾਲ ਵਿਰੋਧੀਆਂ ਨਾਲ ਵੀ ਚੰਗੇ ਸਬੰਧ ਹਨ। ਨਿਤੀਸ਼ ਕੁਮਾਰ ਨੇ ਕਿਹਾ, ‘ਮੈਂ ਵਿਰੋਧੀਆਂ ਨਾਲ ਵੀ ਗਰਮਜੋਸ਼ੀ ਨਾਲ ਹੱਥ ਮਿਲਾਉਂਦਾ ਹਾਂ, ਮੈਂ ਨਹੀਂ ਸੋਚਦਾ ਕਿ ਕੌਣ ਕੀ ਕਹਿੰਦਾ ਹੈ... ਪਰ ਹਾਲਾਤ ਠੀਕ ਨਹੀਂ ਚੱਲ ਰਹੇ ਸਨ, ਇਸ ਲਈ ਮੈਂ ਉਨ੍ਹਾਂ (ਆਰਜੇਡੀ) ਨੂੰ ਛੱਡ ਦਿੱਤਾ।’ ਇਸ ਤੋਂ ਪਹਿਲਾਂ ਲਾਲੂ ਨੇ ਕਿਹਾ ਸੀ ਕਿ ਨਿਤੀਸ਼ ਕੁਮਾਰ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।

Advertisement
Show comments