ਨੇਮਾਂ ਦੀ ਪਾਲਣਾ ਅਤੇ ਚੌਕਸੀ ਦੇ ਆਦੇਸ਼

ਕੈਬਨਿਟ ਸਕੱਤਰ ਵੱਲੋਂ ਪੰਜਾਬ ਸਮੇਤ ਛੇ ਸੂਬਿਆਂ ਦੇ ਮੁੱਖ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ

ਨੇਮਾਂ ਦੀ ਪਾਲਣਾ ਅਤੇ ਚੌਕਸੀ ਦੇ ਆਦੇਸ਼

ਨਵੀਂ ਦਿੱਲੀ, 27 ਫਰਵਰੀ

ਕੇਂਦਰ ਸਰਕਾਰ ਨੇ ਕੋਵਿਡ- 19 ਕੇਸਾਂ ਦੀ ਗਿਣਤੀ ’ਚ ਵਾਧਾ ਦਰਸਾਉਣ ਵਾਲੇ ਸੂਬਿਆਂ ਤੇ ਯੂਟੀਜ਼ ਨੂੰ ਕੋਵਿਡ- 19 ਸਬੰਧੀ ਨੇਮਾਂ ਦੀ ਉਲੰਘਣਾ ਨਾਲ ਸਖ਼ਤੀ ਨਾਲ ਨਜਿੱਠਣ ਤੇ ਕੇਸਾਂ ਦੀ ਗਿਣਤੀ ’ਚ ਸੰਭਾਵੀ ਪੱਧਰ ’ਤੇ ਵਾਧਾ ਹੋਣ ਦੀ ਸਥਿਤੀ ’ਚ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਰੱਖਣ ਲਈ ਕਿਹਾ ਹੈ ਤਾਂ ਕਿ ਪਿਛਲੇ ਵਰ੍ਹੇ ਪ੍ਰਾਪਤ ਕੀਤੇ ਟੀਚੇ ਪ੍ਰਭਾਵਿਤ ਨਾ ਹੋ ਸਕਣ। ਕੈਬਨਿਟ ਸਕੱਤਰ ਰਾਜੀਵ ਗੁਪਤਾ ਨੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ’ਚ ਮਹਾਰਾਸ਼ਟਰ, ਪੰਜਾਬ, ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੱਛਮੀ ਬੰਗਾਲ, ਤੇਲੰਗਾਨਾ ਤੇ ਜੰਮੂ ਕਸ਼ਮੀਰ ਦੇ ਮੁੱਖ ਸਕੱਤਰਾਂ ਨੇ ਹਿੱਸਾ ਲਿਆ। ਪਿਛਲੇ ਹਫ਼ਤੇ ਦੌਰਾਨ ਇਨ੍ਹਾਂ ਸੂਬਿਆਂ ਤੇ ਯੂਟੀਜ਼ ਵਿੱਚ ਜਾਂ ਤਾਂ ਕੋਵਿਡ- 19 ਦੇ ਐਕਟਿਵ ਕੇਸਾਂ ਦੀ ਗਿਣਤੀ ’ਚ ਵਾਧਾ ਦਰਜ ਕੀਤਾ ਗਿਆ ਹੈ ਤੇ ਜਾਂ ਨਵੇਂ ਕੇਸਾਂ ਦੀ ਗਿਣਤੀ ਵਧਣ ਲੱਗੀ ਹੈ।ਕੇਂਦਰੀ ਸਿਹਤ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ,‘ਇਨ੍ਹਾਂ ਸੂਬਿਆਂ ਤੇ ਯੂਟੀਜ਼ ਨੂੰ ਆਪਣੀ ਸੁਰੱਖਿਆ ਪ੍ਰਣਾਲੀ ਮਜ਼ਬੂਤ ਬਣਾਈ ਰੱਖਣ, ਕੋਵਿਡ- 19 ਦੀ ਰੋਕਥਾਮ ਸਬੰਧੀ ਨੇਮਾਂ ਦੀ ਸਹੀ ਢੰਗ ਨਾਲ ਪਾਲਣਾ ਕਰਨ ਤੇ ਅਜਿਹਾ ਨਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਕਿਹਾ ਗਿਆ ਹੈ। ਇਸ ਮੌਕੇ ਪ੍ਰਭਾਵਸ਼ਾਲੀ ਟੈਸਟਿੰਗ, ਵੱਡੇ ਪੱਧਰ ’ਤੇ ਕੇਸਾਂ ਦਾ ਟਰੈਕ ਰੱਖਣ, ਪਾਜ਼ੇਟਿਵ ਕੇਸਾਂ ਵਾਲੇ ਵਿਅਕਤੀਆਂ ਨੂੰ ਤੁਰੰਤ ਵੱਖਰਾ ਕਰਨ ਤੇ ਉਨ੍ਹਾਂ ਦੇ ਸੰਪਰਕ ’ਚ ਆਉਣ ਵਾਲੇ ਲੋਕਾਂ ਨੂੰ ਵੀ  ਤੁਰੰਤ ਏਕਾਂਤਵਾਸ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸੂਬਿਆਂ ਨੂੰ ਇਹ ਸਲਾਹ ਦਿੱਤੀ ਗਈ ਕਿ ਕਰੋਨਾ ਦੇ ਵੱਧ ਕੇਸ ਮਿਲਣ ਵਾਲੇ ਜ਼ਿਲ੍ਹਿਆਂ ’ਚ ਪਹਿਲ ਦੇ ਆਧਾਰ ’ਤੇ ਟੀਕਾਕਰਨ ਕਰਵਾਉਣ ਤੋਂ ਇਲਾਵਾ ਕਰੋਨਾ ਦੇ ਨਵੇਂ ਰੂਪਾਂ ਦੇ ਫੈਲਾਅ ਦੀ ਸਹੀ ਢੰਗ ਨਾਲ ਮੌਨੀਟਰਿੰਗ ਅਤੇ ਮੁੱਢਲੇ ਪੱਧਰ ’ਤੇ ਕੇਸਾਂ ਦੀ ਪਛਾਣ ਤੇ ਕੰਟਰੋਲ ਲਈ ਕਲੱਸਟਰਿੰਗ ’ਤੇ ਜ਼ੋਰ ਦਿੱਤਾ ਜਾਵੇ। ਇਨ੍ਹਾਂ ਸੂਬਿਆਂ ਤੇ ਯੂਟੀਜ਼ ਨੂੰ ਟੈਸਟਿੰਗ ਘਟਣ ਵਾਲੇ ਜ਼ਿਲ੍ਹਿਆਂ ’ਚ ਟੈਸਟਿੰਗ ਵਧਾਉਣ ਤੇ ਐਂਟੀਜਨ ਟੈਸਟਿੰਗ ਦੀ ਵੱਧ ਗਿਣਤੀ ਵਾਲੇ ਜ਼ਿਲ੍ਹਿਆਂ ਵਿੱਚ ਆਰਟੀ-ਪੀਸੀਆਰ ਟੈਸਟਿੰਗ ਵਧਾਉਣ ਲਈ ਵੀ ਕਿਹਾ ਗਿਆ ਹੈ। ਇਸ ਦੌਰਾਨ ਮੁੱਖ ਸਕੱਤਰਾਂ ਨੇ ਸੂਬਿਆਂ ਦੀ ਮੌਜੂਦਾ ਸਥਿਤੀ ਤੇ ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਨਾਲ ਨਜਿੱਠਣ ਸਬੰਧੀ ਉਨ੍ਹਾਂ ਦੀ ਤਿਆਰੀ ਬਾਰੇ ਦੱਸਿਆ।

ਪੰਜਾਬ ’ਚ ਕਰੋਨਾ ਨੇ ਲਈਆਂ 11 ਜਾਨਾਂ 

ਚੰਡੀਗੜ੍ਹ (ਟਨਸ): ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਤੋਂ ਪ੍ਰਭਾਵਿਤ 11 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 595 ਸੱਜਰੇ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਮੁਤਾਬਕ ਲੰਘੇ 24 ਘੰਟਿਆਂ ਦੌਰਾਨ ਹੁਸ਼ਿਆਰਪੁਰ ’ਚ 4, ਲੁਧਿਆਣਾ ਵਿੱਚ 3, ਪਟਿਆਲਾ ਵਿੱਚ 2, ਮਾਨਸਾ ਤੇ ਤਰਨ ਤਾਰਨ ਵਿੱਚ ਇੱਕ-ਇੱਕ ਮਾਮਲਾ ਸਾਹਮਣੇ ਆਇਆ ਹੈ।

ਕੋਵਿਡ: ਪ੍ਰਾਈਵੇਟ ਹਸਪਤਾਲਾਂ ਵਿੱਚ 250 ਰੁਪਏ ’ਚ ਲੱਗੇਗਾ ਟੀਕਾ

ਨਵੀਂ ਦਿੱਲੀ: ਜੇਕਰ 60 ਸਾਲ ਤੋਂ ਉਪਰ ਦੇ ਵਿਅਕਤੀ ਪ੍ਰਾਈਵੇਟ ਹਸਪਤਾਲਾਂ ’ਚ ਕੋਵਿਡ ਤੋਂ ਬਚਾਅ ਦੇ ਟੀਕੇ ਲਗਵਾਉਂਦੇ ਹਨ ਤਾਂ ਉਨ੍ਹਾਂ ਨੂੰ 250 ਰੁਪਏ ਪ੍ਰਤੀ ਖੁਰਾਕ ਦੇ ਦੇਣੇ ਪੈਣਗੇ। ਕੇਂਦਰ ਸਰਕਾਰ ਵੱਲੋਂ ਪਹਿਲੀ ਮਾਰਚ ਤੋਂ 45 ਸਾਲ ਤੋਂ ਉਪਰ ਦੇ ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਦੇ ਵੀ ਸਰਕਾਰੀ ਹਸਪਤਾਲਾਂ ’ਚ ਮੁਫ਼ਤ ’ਚ ਟੀਕੇ ਲਗਾਏ ਜਾਣਗੇ। ਸੂਤਰਾਂ ਮੁਤਾਬਕ ਅੱਗੇ ਜਾ ਕੇ ਇਹ ਕੀਮਤ ਵਧ ਵੀ ਸਕਦੀ ਹੈ। ਇਹ ਫ਼ੈਸਲਾ ਕੌਮੀ ਸਿਹਤ ਮਿਸ਼ਨ ਵੱਲੋਂ ਲਿਆ ਗਿਆ ਹੈ। -ਆਈਏਐਨਐਸ

ਛੇ ਸੂਬਿਆਂ ਵਿੱਚ ਕੋਵਿਡ- 19 ਕੇਸਾਂ ਵਿੱਚ ਵਾਧਾ ਦਰਜ

ਛੇ ਸੂਬਿਆਂ- ਮਹਾਰਾਸ਼ਟਰ, ਕੇਰਲਾ, ਪੰਜਾਬ, ਕਰਨਾਟਕ, ਤਾਮਿਲਨਾਡੂ ਤੇ ਗੁਜਰਾਤ ਵਿੱਚ ਪਿਛਲੇ 24 ਘੰਟਿਆਂ ’ਚ ਕੋਵਿਡ- 19 ਦੇ ਕੇਸਾਂ ’ਚ ਵਾਧਾ ਦਰਜ ਕੀਤਾ ਗਿਆ ਹੈ। ਮਹਾਰਾਸ਼ਟਰ ਵਿੱਚ ਅੱਜ ਵੀ ਕੋਵਿਡ-19 ਦੇ ਸਭ ਤੋਂ ਵੱਧ ਕੇਸ ਮਿਲੇ, ਜਿਨ੍ਹਾਂ ਦੀ ਗਿਣਤੀ 8,333 ਸੀ। ਇਸ ਮਗਰੋਂ ਕੇਰਲਾ ਵਿੱਚ 3671 ਤੇ ਪੰਜਾਬ ਵਿੱਚ 622 ਕੋਵਿਡ-19 ਕੇਸ ਮਿਲੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All