ਨਵੀਂ ਦਿੱਲੀ: ਸੁਪਰੀਮ ਕੋਰਟ ਕੌਮੀ ਰਾਜਧਾਨੀ ਵਿੱਚ ਸੇਵਾਵਾਂ ’ਤੇ ਕੰਟਰੋਲ ਬਾਰੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀ ਦਿੱਲੀ ਸਰਕਾਰ ਦੀ ਅਪੀਲ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਚੀਫ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮ੍ਹਾ ਦੀ ਸ਼ਮੂਲੀਅਤ ਵਾਲੇ ਬੈਂਚ ਵੱਲੋਂ ਸੁਣਵਾਈ ਕੀਤੇ ਜਾਣ ਦੇ ਆਸਾਰ ਹਨ। ਸੀਨੀਅਰ ਐਡਵੋਕੇਟ ਅਭਿਸ਼ੇਕ ਸਿੰਘਵੀ ਨੇ 6 ਜੁਲਾਈ ਨੂੰ ਇਸ ਮਾਮਲੇ ਦੀ ਫੌਰੀ ਸੁਣਵਾਈ ਕਰਨ ਦੀ ਅਪੀਲ ਕੀਤੀ ਸੀ। ‘ਆਪ’ ਸਰਕਾਰ ਨੇ ਅਰਜ਼ੀ ਰਾਹੀਂ ਕਿਹਾ ਹੈ ਕਿ ਇਹ ਗ਼ੈਰ-ਸੰਵਿਧਾਨਿਕ ਅਮਲ ਹੈ ਜੋ ਸਿਖਰਲੀ ਅਦਾਲਤ ਤੇ ਸੰਵਿਧਾਨ ਦੇ ਢਾਂਚੇ ਨੂੰ ਤਹਿਸ- ਨਹਿਸ ਕਰਨ ਦਾ ਯਤਨ ਹੈ। -ਪੀਟੀਆਈ