ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਡੇ ਫੌਜੀਆਂ ਨੇ ਪਾਕਿਸਤਾਨ ਨੂੰ ਗੋਡਿਆਂ ਭਾਰ ਲਿਆਂਦਾ: ਮੋਦੀ

ਅਗਾਮੀ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸਵਦੇਸ਼ੀ ਸਾਮਾਨ ਖਰੀਦਣ ਦੀ ਮੁੜ ਕੀਤੀ ਵਕਾਲਤ; ਧਾਰ ਜ਼ਿਲ੍ਹੇ ਵਿਚ ਪੀਐੱਮ ਮਿੱਤਰ ਪਾਰਕ ਦਾ ਨੀਂਹ ਪੱਥਰ ਰੱਖਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿਚ ਇਕੱਠ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਪੀਟੀਆਈ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਫੌਜ ਦੇ ਜਵਾਨਾਂ ਨੇ ਅਪਰੇਸ਼ਨ ਸਿੰਧੂਰ ਦੌਰਾਨ ‘ਅੱਖ ਦੇ ਇਕ ਫੇਰ ’ਚ’ ਪਾਕਿਸਤਾਨ ਨੂੰ ਉਸ ਦੇ ਗੋਡਿਆਂ ਭਾਰ ਲੈ ਆਂਦਾ ਸੀ। ਸ੍ਰੀ ਮੋਦੀ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿਚ ਪ੍ਰਧਾਨ ਮੰਤਰੀ ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਤੇ ਐਪਰਲ (ਪੀਐੱਮ ਮਿੱਤਰਾ) ਪਾਰਕ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਸ੍ਰੀ ਮੋਦੀ ਨੇ ‘ਸਵਸਥ ਨਾਰੀ ਸਸ਼ੱਕਤ ਪਰਿਵਾਰ’ ਅਤੇ ‘8ਵੇਂ ਰਾਸ਼ਟਰੀ ਪੋਸ਼ਣ ਮਾਹ’ ਮੁਹਿੰਮਾਂ ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਔਰਤਾਂ ਦੀਆਂ ਸਿਹਤ ਸੇਵਾਵਾਂ ਨੂੰ ਵਧਾਉਣਾ ਅਤੇ ਪੋਸ਼ਣ ਨੂੰ ਉਤਸ਼ਾਹਿਤ ਕਰਨਾ ਸੀ। ਸ੍ਰੀ ਮੋਦੀ ਦੀ ਆਪਣੇ ਜਨਮ ਦਿਨ ਮੌਕੇ ਇਹ ਮੱਧ ਪ੍ਰਦੇਸ਼ ਦੀ ਦੂਜੀ ਯਾਤਰਾ ਸੀ। ਉਨ੍ਹਾਂ 2022 ਵਿੱਚ ਅੱਜ ਦੇ ਦਿਨ ਕੂਨੋ ਨੈਸ਼ਨਲ ਪਾਰਕ ਵਿੱਚ ਨਾਮੀਬੀਆ ਤੋਂ ਲਿਆਂਦੇ ਅੱਠ ਚੀਤੇ ਛੱਡੇ ਸਨ।

Advertisement

ਪ੍ਰਧਾਨ ਮੰਤਰੀ ਨੇ ਸਵਦੇਸ਼ੀ ਸਾਮਾਨ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਕਿਹਾ, ‘‘ਇਹ ਤਿਉਹਾਰਾਂ ਦਾ ਮੌਸਮ ਹੈ, ਅਤੇ ਸਾਨੂੰ ਸਵਦੇਸ਼ੀ ਦੇ ਮੰਤਰ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਆਪਣੀ ਜ਼ਿੰਦਗੀ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।’’

ਉਨ੍ਹਾਂ ਕਿਹਾ, ‘‘ਮੇਰੀ ਆਪਣੇ 140 ਕਰੋੜ ਦੇਸ਼ ਵਾਸੀਆਂ ਨੂੰ ਨਿਮਰਤਾਪੂਰਵਕ ਬੇਨਤੀ ਹੈ ਕਿ ਤੁਸੀਂ ਜੋ ਵੀ ਖਰੀਦਦੇ ਹੋ, ਉਹ ਸਾਡੇ ਦੇਸ਼ ਵਿੱਚ ਬਣਾਇਆ ਜਾਣਾ ਚਾਹੀਦਾ ਹੈ ਅਤੇ ਕਿਸੇ ਨਾ ਕਿਸੇ ਭਾਰਤੀ ਦੇ ਪਸੀਨੇ ਨੂੰ ਸਹਿਣ ਕਰਨਾ ਚਾਹੀਦਾ ਹੈ। ਇਸ ਵਿੱਚ ਮੇਰੇ ਭਾਰਤ ਦੀ ਮਿੱਟੀ ਦੀ ਖੁਸ਼ਬੂ ਹੋਣੀ ਚਾਹੀਦੀ ਹੈ।’’

ਪ੍ਰਧਾਨ ਮੰਤਰੀ ਨੇ ਆਪ੍ਰੇਸ਼ਨ ਸਿੰਧੂਰ ਦੌਰਾਨ ਭਾਰਤੀ ਫੌਜੀਆਂ ਦੀ ਬਹਾਦਰੀ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ, ‘‘ਭਾਰਤ ਮਾਤਾ ਦੀ ਸੁਰੱਖਿਆ ਦੇਸ਼ ਦੀ ਸਭ ਤੋਂ ਵੱਡੀ ਤਰਜੀਹ ਹੈ। ਪਾਕਿਸਤਾਨ ਤੋਂ ਆਏ ਦਹਿਸ਼ਤਗਰਦਾਂ ਨੇ ਸਾਡੀਆਂ ਧੀਆਂ ਅਤੇ ਭੈਣਾਂ ਦੀ ਇੱਜ਼ਤ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ। ਆਪ੍ਰੇਸ਼ਨ ਸਿੰਧੂਰ ਰਾਹੀਂ ਜਵਾਬ ਦਿੰਦੇ ਹੋਏ, ਅਸੀਂ ਦਹਿਸ਼ਤਗਰਦਾਂ ਦੀਆਂ ਲਾਂਚ ਪੈਡਾਂ ਨੂੰ ਤਬਾਹ ਕਰ ਦਿੱਤਾ। ਸਾਡੇ ਬਹਾਦਰ ਸੈਨਿਕਾਂ ਨੇ ਪਲਕ ਝਪਕਦੇ ਹੀ ਪਾਕਿਸਤਾਨ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ।

Advertisement
Tags :
DharMAdhya PardeshOpertion SindoorPakistanPM MitraPM Modiਅਪਰੇਸ਼ਨ ਸਿੰਧੂਰਧਾਰਪ੍ਰਧਾਨ ਮੰਤਰੀ ਮੋਦੀਮੱਧ ਪ੍ਰਦੇਸ਼
Show comments