ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਨੀਪੁਰ ਵਿੱਚ ਹੜ੍ਹ ਕਾਰਨ 19,000 ਤੋਂ ਵੱਧ ਲੋਕ ਪ੍ਰਭਾਵਿਤ

ਮਿਜ਼ੋਰਮ ਵਿੱਚ ਭਾਰੀ ਮੀਂਹ ਕਾਰਨ ਸਕੂਲ ਬੰਦ; ਅਸਾਮ ਵਿੱਚ ਸਥਿਤੀ ਗੰਭੀਰ
Advertisement

ਇੰਫਾਲ/ਆਈਜ਼ੋਲ/ਗੁਹਾਟੀ, 2 ਜੂਨ

ਮਨੀਪੁਰ, ਮਿਜ਼ੋਰਮ ਅਤੇ ਅਸਾਮ ਵਿੱਚ ਹੜਾਂ ਦਾ ਕਹਿਰ ਜਾਰੀ ਹੈ। ਮਨੀਪੁਰ ਵਿੱਚ ਹੜ੍ਹ ਕਾਰਨ 19,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਮਿਜ਼ੋਰਮ ਵਿੱਚ ਭਾਰੀ ਮੀਂਹ ਕਾਰਨ ਅੱਜ ਸਾਰੇ ਸਕੂਲ ਬੰਦ ਰਹੇ। ਇਸੇ ਤਰ੍ਹਾਂ ਅਸਾਮ ਵਿੱਚ ਵੀ ਸਥਿਤੀ ਗੰਭੀਰ ਬਣੀ ਹੋਈ ਹੈ। ਮਨੀਪੁਰ ਵਿੱਚ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਬੰਨ੍ਹ ਟੁੱਟਣ ਕਰਕੇ ਆਏ ਹੜ੍ਹਾਂ ਕਾਰਨ 19,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ 3,365 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ 19,811 ਲੋਕ ਪ੍ਰਭਾਵਿਤ ਹੋਏ ਹਨ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਅਤੇ ਪ੍ਰਭਾਵਿਤ ਇਲਾਕਿਆਂ ਤੋਂ ਬਾਹਰ ਕੱਢ ਕੇ 31 ਰਾਹਤ ਕੈਂਪਾਂ ਵਿੱਚ ਲਿਜਾਇਆ ਗਿਆ ਹੈ। ਮਿਜ਼ੋਰਮ ਵਿੱਚ ਭਾਰੀ ਮੀਂਹ ਕਾਰਨ ਅੱਜ ਸਾਰੇ ਸਕੂਲ ਬੰਦ ਰਹੇ। ਮੀਂਹ ਕਾਰਨ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਢਿੱਗਾਂ ਡਿੱਗਣ ਸਮੇਤ ਹੋਰ ਘਟਨਾਵਾਂ ਵਾਪਰੀਆਂ। ਇਸੇ ਤਰ੍ਹਾਂ ਅਸਾਮ ਵਿੱਚ ਹੜ੍ਹ ਦੀ ਸਥਿਤੀ ਅੱਜ ਵੀ ਗੰਭੀਰ ਬਣੀ ਰਹੀ। ਮੌਸਮ ਵਿਭਾਗ ਨੇ ਦਰਮਿਆਨਾ ਮੀਂਹ ਅਤੇ ਕੁੱਝ ਹਿੱਸਿਆਂ ਵਿੱਚ ਭਾਰੀ ਤੇ ਬਹੁਤ ਭਾਰੀ ਮੀਂਹ ਪੈਣੀ ਦੀ ਪੇਸ਼ੀਨਗੋਈ ਕੀਤੀ ਹੈ। ਅਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੀ ਰਿਪੋਰਟ ਅਨੁਸਾਰ ਕਛਾਰ ਅਤੇ ਸ੍ਰੀਭੂਮੀ ਜ਼ਿਲ੍ਹਿਆਂ ਵਿੱਚ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 15 ਜ਼ਿਲ੍ਹਿਆਂ ਵਿੱਚ ਲਗਪਗ ਚਾਰ ਲੱਖ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹਨ। -ਪੀਟੀਆਈ

Advertisement

ਮੋਦੀ ਮਦਦ ਲਈ ਪੀਐੱਮ ਕੇਅਰਜ਼ ਫੰਡ ਖੋਲ੍ਹਣ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਉੱਤਰ-ਪੂਰਬੀ ਰਾਜਾਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਿਆ ਅਤੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਸੂਬਿਆਂ ਦੀ ਮਦਦ ਲਈ ਆਪਣੇ ਪੀਐੱਮ ਕੇਅਰਜ਼ ਫੰਡ ਦੇ ਫਲੱਡ ਗੇਟ ਖੋਲ੍ਹ ਦੇਣਗੇ। ਅਸਾਮ ਦਾ ਹਵਾਲਾ ਦਿੰਦਿਆਂ ਉਨ੍ਹਾਂ ਐਕਸ ’ਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 2016 ਵਿੱਚ ਰਾਜ ਨੂੰ ਹੜ੍ਹ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਅਜਿਹਾ ਲੱਗਦਾ ਹੈ ਕਿ ਭਾਜਪਾ ਦੀਆਂ ਡਬਲ ਇੰਜਣ ਸਰਕਾਰਾਂ ਨੇ ਸੂਬੇ ਨਾਲ ਧੋਖਾ ਕੀਤਾ ਹੈ। -ਪੀਟੀਆਈ

Advertisement