ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਨੀਪੁਰ ’ਚੋਂ ਤਿੰਨ ਸੌ ਤੋਂ ਵੱਧ ਬੰਦੂਕਾਂ ਬਰਾਮਦ

ਪੁਲੀਸ, ਸੀਏਪੀਐੱਫ ਅਤੇ ਫ਼ੌਜ ਦੀਆਂ ਸਾਂਝੀਆਂ ਟੀਮਾਂ ਨੇ ਕੀਤੀ ਕਾਰਵਾਈ
ਮਨੀਪੁਰ ਵਿੱਚ ਸੁਰੱਖਿਆ ਬਲਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰ। -ਫੋਟੋ: ਪੀਟੀਆਈ
Advertisement

ਇੰਫਾਲ, 14 ਜੂਨ

ਮਨੀਪੁਰ ਵਿੱਚ ਸੁਰੱਖਿਆ ਬਲਾਂ ਨੇ ਇੰਫਾਲ ਘਾਟੀ ਦੇ ਪੰਜ ਜ਼ਿਲ੍ਹਿਆਂ ਤੋਂ 300 ਤੋਂ ਵੱਧ ਰਾਈਫਲਾਂ ਸਮੇਤ ਹੋਰ ਹਥਿਆਰ ਅਤੇ ਅਸਲਾ ਬਰਾਮਦ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮਨੀਪੁਰ ਪੁਲੀਸ, ਕੇਂਦਰੀ ਹਥਿਆਰਬੰਦ ਪੁਲੀਸ ਬਲ (ਸੀਏਪੀਐੱਫ) ਅਤੇ ਫ਼ੌਜ ਦੀਆਂ ਸਾਂਝੀਆਂ ਟੀਮਾਂ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਇਹ ਕਾਰਵਾਈ ਕੀਤੀ।

Advertisement

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 151 ਐੱਸਐੱਲਆਰ, 65 ਆਈਐੱਨਐੱਸਏਐੱਸ ਰਾਈਫਲਾਂ, 73 ਹੋਰ ਰਾਈਫਲਾਂ, ਪੰਜ ਕਾਰਬਾਈਨਾਂ, ਦੋ ਐੱਮਪੀ5 ਬੰਦੂਕਾਂ, 12 ਲਾਈਟ ਮਸ਼ੀਨ ਗਨਜ਼, ਛੇ ਏਕੇ ਸੀਰੀਜ਼ ਰਾਈਫਲਾਂ, ਇੱਕ ਮੋਰਟਾਰ, ਛੇ ਪਿਸਤੌਲ, ਇੱਕ ਏਆਰ-15 ਅਤੇ ਦੋ ਫਲੇਅਰ ਗਨਜ਼ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵਾਦੀ ਦੇ ਵੱਖ-ਵੱਖ ਜ਼ਿਲ੍ਹਿਆਂ ਇੰਫਾਲ ਪੂਰਬੀ, ਇੰਫਾਲ ਪੱਛਮੀ, ਬਿਸ਼ਨੂਪੁਰ, ਕਾਕਚਿੰਗ ਅਤੇ ਥੌਬਲ ਵਿੱਚ ਹਥਿਆਰਾਂ ਦੀ ਖੇਪ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਇਹ ਸਾਂਝੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਵੱਲੋਂ ਨਸਲੀ ਹਿੰਸਾ ਪ੍ਰਭਾਵਿਤ ਸੂਬੇ ਵਿੱਚ ਆਮ ਵਾਂਗ ਸਥਿਤੀ ਬਹਾਲ ਕਰਨ ਅਤੇ ਲੋਕਾਂ ਤੇ ਉਨ੍ਹਾਂ ਦੀ ਜਾਇਦਾਦ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜੇ ਇਲਾਕੇ ਵਿੱਚ ਕਿਸੇ ਨੂੰ ਵੀ ਨਾਜਾਇਜ਼ ਹਥਿਆਰਾਂ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਨੇੜਲੇ ਥਾਣਿਆਂ ਵਿੱਚ ਸੰਪਰਕ ਕੀਤਾ ਜਾਵੇ। -ਪੀਟੀਆਈ

Advertisement