ਨਵੀਂ ਦਿੱਲੀ, 10 ਮਈ
ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲਰਾ ਦੇ ਰੇਸਤਰਾਂ ਵਿਚੋਂ 500 ਤੋਂ ਵੱਧ ਆਕਸੀਜਨ ਕੰਸਨਟਰੇਟਰ ਬਰਾਮਦ ਹੋਣ ਦੇ ਮਾਮਲੇ ਵਿਚ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਦਿੱਲੀ ਪੁਲੀਸ ਨੇ ਹੁਣ ਨਵਨੀਤ ਖਿਲਾਫ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਪੁਲੀਸ ਨੂੰ ਸ਼ੱਕ ਹੈ ਕਿ ਨਵਨੀਤ ਆਪਣੇ ਪਰਿਵਾਰ ਨਾਲ ਦਿੱਲੀ ਤੋਂ ਫਰਾਰ ਹੋ ਗਿਆ ਹੈ।-ਪੀਟੀਆਈ