ਨਵੀਂ ਦਿੱਲੀ, 5 ਮਈ
ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ਵਿੱਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ 700 ਟਨ ਡਾਕਟਰੀ ਆਕਸੀਜਨ ਦੀ ਸਪਲਾਈ ਕਰਨ ਦੇ ਹੁਕਮ ਨਾ ਮੰਨਣ ’ਤੇ ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਸ਼ੁਰੂ ਕੀਤੀ ਮਾਨਹਾਨੀ ਦੀ ਕਾਰਵਾਈ ’ਤੇ ਅੱਜ ਰੋਕ ਲਗਾ ਦਿੱਤੀ। ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਐੱਮਆਰ ਸ਼ਾਹ ਦੇ ਬੈਂਚ ਨੇ ਸਪਸ਼ਟ ਕੀਤਾ ਕਿ ਹਾਈ ਕੋਰਟ ਨੂੰ ਕਰੋਨਾ ਪ੍ਰਬੰਧਨ ਤੇ ਉਸ ਨਾਲ ਸੰਬਧਤ ਮਾਮਲਿਆਂ ਦੀ ਨਿਗਰਾਨੀ ਕਰਨ ਤੋਂ ਨਹੀ ਰੋਕਿਆ ਜਾ ਰਿਹਾ। ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਤੇ ਦਿੱਤੀ ਸਰਕਾਰ ਦੇ ਅਧਿਕਾਰੀ ਅੱਜ ਸ਼ਾਮ ਨੂੰ ਮਿਲਣ ਤੇ ਰਾਜਧਾਨੀ ਵਿੱਚ ਆਕਸੀਜਨ ਦੀ ਸਪਲਾਈ ਦੇ ਵੱਖ ਵੱਖ ਪਹਿਲੂਆਂ ’ਤੇ ਵਿਚਾਰ ਕਰਨ।