ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਪਦਮ ਵਿਭੂਸ਼ਣ’ ਪੰਡਿਤ ਛੰਨੂਲਾਲ ਮਿਸ਼ਰਾ ਦਾ ਦੇਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਸੰਵੇਦਨਾ ਜਤਾਈ
ਸ਼ਾਸਤਰੀ ਸੰਗੀਤ ਗਾਇਕ ਛੰਨੂਲਾਲ ਮਿਸ਼ਰਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੁਰਾਣੀ ਤਸਵੀਰ। ਫੋਟੋ: ਨਰਿੰਦਰ ਮੋਦੀ ਐਕਸ
Advertisement

ਭਾਰਤੀ ਸ਼ਾਸਤਰੀ ਸੰਗੀਤ ਗਾਇਕ ਪੰਡਿਤ ਛੰਨੂਲਾਲ ਮਿਸ਼ਰਾ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਮਿਸ਼ਰਾ ਦਾ ਦੇਹਾਂਤ ਸਵੇਰੇ 4 ਵਜੇ ਹੋਇਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਮਿਰਜ਼ਾਪੁਰ ਵਿੱਚ ਆਪਣੀ ਸਭ ਤੋਂ ਛੋਟੀ ਧੀ ਦੇ ਪਰਿਵਾਰ ਨਾਲ ਰਹਿ ਰਹੇ ਸਨ।

ਛੰਨੂਲਾਲ ਮਿਸ਼ਰਾ। ਫੋਟੋ: X@DDNewsHindi

ਛੰਨੂਲਾਲ ਦੀ ਧੀ ਨਮਰਤਾ ਮਿਸ਼ਰਾ ਨੇ ਪੀਟੀਆਈ ਨੂੰ ਦੱਸਿਆ, ‘‘ਉਹ ਪਿਛਲੇ 17-18 ਦਿਨਾਂ ਤੋਂ ਉਮਰ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਸਨ। ਅੱਜ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਦਾ ਘਰ ਵਿੱਚ ਦੇਹਾਂਤ ਹੋ ਗਿਆ।’’

Advertisement

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਪੋਸਟ ਕਰਕੇ ਗਾਇਕ ਦੀ ਮੌਤ ’ਤੇ ਸੋਗ ਜਤਾਇਆ ਹੈ। ਉਨ੍ਹਾਂ ਨੇ ਐਕਸ ’ਤੇ ਪੋਸਟ ਕੀਤਾ, ‘‘ਪ੍ਰਸਿੱਧ ਸ਼ਾਸਤਰੀ ਸੰਗੀਤ ਗਾਇਕ ਪੰਡਿਤ ਛੰਨੂਲਾਲ ਮਿਸ਼ਰਾ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੇ ਆਪਣਾ ਜੀਵਨ ਭਾਰਤੀ ਕਲਾ ਅਤੇ ਸੱਭਿਆਚਾਰ ਦੇ ਸੰਸ਼ੋਧਨ ਲਈ ਸਮਰਪਿਤ ਕਰ ਦਿੱਤਾ।’’ ਉਨ੍ਹਾਂ ਨੇ ਨਾ ਸਿਰਫ਼ ਸ਼ਾਸਤਰੀ ਸੰਗੀਤ ਨੂੰ ਲੋਕਾਂ ਤੱਕ ਪਹੁੰਚਾਇਆ, ਸਗੋਂ ਆਲਮੀ ਪੱਧਰ ’ਤੇ ਭਾਰਤੀ ਰਵਾਇਤਾਂ ਨੂੰ ਸਥਾਪਿਤ ਕਰਨ ਵਿੱਚ ਵੀ ਆਪਣਾ ਅਣਮੁੱਲਾ ਯੋਗਦਾਨ ਪਾਇਆ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਹਮੇਸ਼ਾ ਉਨ੍ਹਾਂ ਦਾ ਪਿਆਰ ਅਤੇ ਆਸ਼ੀਰਵਾਦ ਮਿਲਿਆ। 2014 ਵਿੱਚ ਵਾਰਾਨਸੀ ਸੀਟ ਲਈ ਉਨ੍ਹਾਂ ਮੇਰਾ ਨਾਂ ਤਜਵੀਜ਼ ਕੀਤਾ ਸੀ। ਦੁੱਖ ਦੀ ਇਸ ਘੜੀ ਵਿੱਚ, ਮੈਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਓਮ ਸ਼ਾਂਤੀ!’’

ਪੰਡਿਤ ਛੰਨੂਲਾਲ ਮਿਸ਼ਰਾ, ਜਿਨ੍ਹਾਂ ਨੂੰ ‘ਗੀਤ ਸਮਰਾਟ ਅਤੇ ਕਵਿਤਾ ਵਿਭੂਸ਼ਣ’ ਵਜੋਂ ਜਾਣਿਆ ਜਾਂਦਾ ਹੈ, ਦੇ ਪਿੱਛੇ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ। ਉਨ੍ਹਾਂ ਦੀ ਪਤਨੀ ਦਾ ਚਾਰ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਪੁੱਤਰ, ਰਾਮਕੁਮਾਰ ਮਿਸ਼ਰਾ, ਇੱਕ ਮਸ਼ਹੂਰ ਤਬਲਾ ਵਾਦਕ ਵੀ ਹੈ।

Advertisement
Tags :
Classical singer Pandit Chhannulal Mishraਪੰਡਿਤ ਛੰਨੂਲਾਲ ਮਿਸ਼ਰਾ
Show comments