Pahalgam Terror Attack ਪਹਿਲਗਾਮ ਹਮਲਾ: ਉਮਰ ਅਬਦੁੱਲਾ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਜਲ ਸੈਨਾ ਮੁਖੀ ਵੀ ਪ੍ਰਧਾਨ ਮੰਤਰੀ ਨੂੰ ਮਿਲੇ
**EDS: THIRD PARTY IMAGE** In this image released by @PMOIndia via X on May 3, 2025, Prime Minister Narendra Modi with Jammu and Kashmir Chief Minister Omar Abdullah during a meeting, in New Delhi. (@PMOIndia via PTI Photo)(PTI05_03_2025_000285B)
Advertisement
ਨਵੀਂ ਦਿੱਲੀ, 3 ਮਈ
ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਪਹਿਲਗਾਮ ਅਤਿਵਾਦੀ ਹਮਲੇ ਸਮੇਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਇਹ ਮੁਲਾਕਾਤ ਅੱਧਾ ਘੰਟਾ ਹੋਈ ਜਿਸ ਬਾਰੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਨੇ ਐਕਸ ’ਤੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਬਾਅਦ ਜਲ ਸੈਨਾ ਮੁਖੀ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। 22 ਅਪਰੈਲ ਨੂੰ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਸਖਤ ਰੁਖ਼ ਅਪਣਾਇਆ ਹੈ। ਅੱਜ ਭਾਰਤ ਨੇ ਪਾਕਿਸਤਾਨ ਤੋਂ ਆਉਣ ਵਾਲੀਆਂ ਵਸਤਾਂ ’ਤੇ ਪਾਬੰਦੀ ਲਾ ਦਿੱਤੀ, ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨ ਤੋਂ ਆਉਣ ਵਾਲੀਆਂ ਡਾਕ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਹਨ।
Advertisement
Advertisement
×