ਜੰਮੂ, 22 ਦਸੰਬਰ
ਪਾਕਿਸਤਾਨੀ ਫ਼ੌਜ ਨੇ ਅੱਜ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਅਗਾਊਂ ਚੌਕੀਆਂ ਉਪਰ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗ਼ੇ। ਰੱਖਿਆ ਤਰਜਮਾਨ ਨੇ ਕਿਹਾ ਕਿ ਗੋਲੀਬਾਰੀ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪਾਕਿਸਤਾਨੀ ਫ਼ੌਜ ਨੇ ਮੰਗਲਵਾਰ ਸਵੇਰੇ ਸਾਢੇ 9 ਵਜੇ ਦੇ ਕਰੀਬ ਬਿਨਾਂ ਭੜਕਾਹਟ ਦੇ ਪੁਣਛ ਜ਼ਿਲ੍ਹੇ ’ਚ ਮਨਕੋਟ ਸੈਕਟਰਾਂ ’ਚ ਗੋਲੀਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫ਼ੌਜ ਨੇ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ।
-ਪੀਟੀਆਈ