ਜੰਮੂ, 2 ਜਨਵਰੀ
ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਵਿੱਚ ਅੱਜ ਕੰਟਰੋਲ ਰੇਖਾ ਨੇੜੇ ਮੂਹਰਲੀਆਂ ਚੌਕੀਆਂ ’ਤੇ ਪਾਕਿਸਤਾਨ ਫੌਜ ਨੇ ਭਾਰੀ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ, ਜਿਸ ਦਾ ਭਾਰਤੀ ਜਵਾਨਾਂ ਨੇ ਠੋਕਵਾਂ ਜਵਾਬ ਦਿੱਤਾ। ਰੱਖਿਆ ਤਰਜਮਾਨ ਨੇ ਦੱਸਿਆ, ‘‘ਅੱਜ ਸ਼ਾਮ ਕਰੀਬ 4.45 ਵਜੇ ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਨੇੜੇ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਬਿਨਾਂ ਉਕਸਾਏ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਵੱਡੀ ਮਾਤਰਾ ਵਿੱਚ ਮੋਰਟਾਰ ਦਾਗੇ।’’ ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ। -ਪੀਟੀਆਈ