ਪਾਕਿਸਤਾਨ ਨੇ ਅਨਾਜ ਤੇ ਦਵਾਈਆਂ ਅਫਗਾਨਿਸਤਾਨ ਪਹੁੰਚਾਉਣ ਲਈ ਭਾਰਤ ਨੂੰ ਇਜ਼ਾਜਤ ਦਿੱਤੀ

ਪਾਕਿਸਤਾਨ ਨੇ ਅਨਾਜ ਤੇ ਦਵਾਈਆਂ ਅਫਗਾਨਿਸਤਾਨ ਪਹੁੰਚਾਉਣ ਲਈ ਭਾਰਤ ਨੂੰ ਇਜ਼ਾਜਤ ਦਿੱਤੀ

ਇਸਲਾਮਾਬਾਦ, 3 ਦਸੰਬਰ

ਪਾਕਿਸਤਾਨ ਨੇ ਵਾਹਗਾ ਸਰਹੱਦ ਰਾਹੀਂ ਅਫਗਾਨ ਟਰੱਕਾਂ ਵੱਲੋਂ 50 ਹਜ਼ਾਰ ਮੀਟਰਿਕ ਟਨ ਅਨਾਜ ਅਤੇ ਜੀਵਨ ਰੱਖਿਅਕ ਦਵਾਈਆਂ ਨੂੰ ਅਫਗਾਨਿਸਤਾਨ ਪਹੁੰਚਾਉਣ ਲਈ ਅੱਜ ਭਾਰਤ ਨੂੰ ਇਜ਼ਾਜਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਸਾਮਾਨ ਨੂੰ ਪਹੁੰਚਾਉਣ ਦੇ ਤੌਰ-ਤਰੀਕੇ ਨੂੰ ਲੈ ਕੇ ਦੋਹਾਂ ਦੇਸ਼ਾਂ ਵਿੱਚ ਵਿਵਾਦ ਹੋ ਗਿਆ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਅਨੁਸਾਰ ਭਾਰਤ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਨੁੱਖੀ ਸਹਾਇਤਾ ਪਹੁੰਚਾਉਣ ਲਈ ਕਿਸੇ ਤਰ੍ਹਾਂ ਦੀ ਸ਼ਰਤ ਨਹੀਂ ਹੋਣੀ ਚਾਹੀਦੀ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪਾਕਿਸਤਾਨ ਨੇ ਆਪਣੇ ਅਧਿਕਾਰਤ ਖੇਤਰ ਰਾਹੀਂ ਅਫਗਾਨਿਸਤਾਨ ਨੂੰ ਅਨਾਜ ਭੇਜਣ ਦੇ ਭਾਰਤ ਸਰਕਾਰ ਦੇ ਮਤੇ ਨੂੰ ਠੁਕਰਾ ਦਿੱਤਾ ਸੀ। ਇਸ ਮਗਰੋਂ ਦੋਹਾਂ ਦੇਸ਼ਾਂ ਵਿੱਚ ਗੱਲਬਾਤ ਮਗਰੋਂ ਅੱਜ ਪਾਕਿਸਤਾਨ ਦੇ ਵਿਦੇਸ਼ ਦਫਤਰ ਨੇ ਅਨਾਜ ਤੇ ਦਵਾਈਆਂ ਨੂੰ ਪਾਕਿਸਤਾਨ ਰਸਤੇ ਅਫਗਾਨਿਸਤਾਨ ਭੇਜਣ ਦੀ ਇਜ਼ਾਜਤ ਦੇ ਦਿੱਤੀ ਹੈ ਤੇ ਇਸ ਬਾਰੇ ਭਾਰਤੀ ਅਥਾਰਿਟੀ ਨੂੰ ਸੂਚਿਤ ਕਰ ਦਿੱਤਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All