ਜੰਮੂ, 12 ਦਸੰਬਰ
ਪਾਕਿਸਤਾਨ ਫੌਜ ਨੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨਾਲ ਲੱਗਦੀਆਂ ਚੌਕੀਆਂ ਅਤੇ ਪਿੰਡਾਂ ’ਤੇ ਸ਼ਨਿਚਰਵਾਰ ਸ਼ਾਮ ਛੋਟੇ ਹਥਿਆਰਾਂ ਨਾਲ ਗੋਲਾਬਾਰੀ ਕਰਕੇ ਗੋਲੀਬੰਦੀ ਦੀ ਉਲੰਘਣਾ ਕੀਤੀ। ਇੱਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਬਾਲਾਕੋੋਟ ਸੈਕਟਰ ਵਿਚ ਪਾਕਿਸਤਾਨੀ ਫੌਜ ਨੇ ਸ਼ਾਮ 6 ਵਜੇ ਗੋਲਾਬਾਰੀ ਕੀਤੀ ਜਿਸ ਦਾ ਭਾਰਤੀ ਫੌਜ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਜਾਰੀ ਸੀ। ਇਸ ਹਮਲੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। -ਏਜੰਸੀ