ਨਵੀਂ ਦਿੱਲੀ: ਭਾਰਤ ਸਰਕਾਰ ਨੇ ਅੱਜ ਲੋਕ ਸਭਾ ਵਿਚ ਦੱਸਿਆ ਗਿਆ ਹੈ ਕਿ ਕਰੋਨਾ ਮਹਾਮਾਰੀ ਕਾਰਨ ਪਾਕਿਸਤਾਨ ਨੇ ਮਾਰਚ 2020 ਤੋਂ ਕਰਤਾਰਪੁਰ ਲਾਂਘੇ ਨੂੰ ਵੀ ਬੰਦ ਕਰ ਦਿੱਤਾ ਸੀ। ਭਾਰਤ ਨੇ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਸਮਝੌਤਾ ਸਹੀਬੱਧ ਕੀਤਾ ਸੀ। ਇਸ ਤਹਿਤ ਭਾਰਤ ਦੇ ਸਾਰੇ ਫ਼ਿਰਕਿਆਂ ਦੇ ਸ਼ਰਧਾਲੂ ਪੂਰਾ ਸਾਲ ਬਿਨਾਂ ਵੀਜ਼ਾ ਤੋਂ ਕਰਤਾਰਪੁਰ ਲਾਂਘੇ ਥਾਈਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। -ਪੀਟੀਆਈ