ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿ ਨੇ ਮੁੜ ਅਲਾਪਿਆ ਕਸ਼ਮੀਰ ਦਾ ਰਾਗ

ਭਾਰਤ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਾਇਆ
ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ (ਸੱਜੇ) ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ
Advertisement

ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਕਸ਼ਮੀਰੀ ਲੋਕਾਂ ਦੇ ‘ਆਤਮ-ਨਿਰਣੇ ਦੇ ਅਧਿਕਾਰ ਲਈ ਫ਼ੈਸਲਾਕੁਨ ਸੰਘਰਸ਼’ ਵਿੱਚ ਪਾਕਿਸਤਾਨ ਦੀ ਅਟੁੱਟ ਹਮਾਇਤ ਦਾ ਅਹਿਦ ਦੁਹਰਾਇਆ। ਮੁਲਕ ਦੀ ਸਿਖਰਲੀ ਸਿਆਸੀ ਲੀਡਰਸ਼ਿਪ ਨੇ 27 ਅਕਤੂਬਰ ਲਈ ਸੁਨੇਹੇ ਜਾਰੀ ਕੀਤੇ, ਜਿਸ ਨੂੰ ਪਾਕਿਸਤਾਨ ਵੱਲੋਂ 1947 ਵਿੱਚ ਭਾਰਤੀ ਫੌਜ ਦੇ ਕਸ਼ਮੀਰ ’ਤੇ ਕਥਿਤ ਹਮਲੇ ਵਿਰੁੱਧ ‘ਕਾਲੇ ਦਿਨ’ ਵਜੋਂ ਮਨਾਇਆ ਜਾਂਦਾ ਹੈ।

ਰਾਸ਼ਟਰਪਤੀ ਜ਼ਰਦਾਰੀ ਨੇ ਆਪਣੇ ਸੁਨੇਹੇ ਵਿੱਚ 5 ਅਗਸਤ 2019 ਦੇ ਭਾਰਤ ਦੇ ਕਥਿਤ ‘ਇੱਕ-ਪਾਸੜ ਅਤੇ ਗੈਰ-ਕਾਨੂੰਨੀ’ ਕਦਮਾਂ ਦੀ ਨਿਖੇਧੀ ਕੀਤੀ, ਜਿਨ੍ਹਾਂ ਦਾ ਉਦੇਸ਼ ‘ਕਸ਼ਮੀਰ ਦੀ ਸਥਿਤੀ ਨੂੰ ਬਦਲਣਾ’ ਸੀ ਅਤੇ ਅੰਤਰਰਾਸ਼ਟਰੀ ਭਾਈਚਾਰੇ ਤੇ ਖਾਸ ਤੌਰ ’ਤੇ ਸੰਯੁਕਤ ਰਾਸ਼ਟਰ ਨੂੰ ‘ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ’ ਲਈ ਭਾਰਤ ਨੂੰ ਜਵਾਬਦੇਹ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਸੰਯੁਕਤ ਰਾਸ਼ਟਰ ਤੋਂ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਮਤਿਆਂ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ।

Advertisement

ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਿਹਾ ਕਿ ਭਾਰਤ ਕਸ਼ਮੀਰੀ ਲੋਕਾਂ ਨੂੰ ਉਨ੍ਹਾਂ ਦੇ ਖੁਦ ਫ਼ੈਸਲਾ ਲੈਣ ਦੇ ਅਧਿਕਾਰ ਤੋਂ ਵਾਂਝੇ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਲੋਕ ਆਪਣੇ ਸੰਘਰਸ਼ ਵਿੱਚ ਇਕੱਲੇ ਨਹੀਂ ਹਨ, ਕਿਉਂਕਿ 24 ਕਰੋੜ ਪਾਕਿਸਤਾਨੀ ਉਨ੍ਹਾਂ ਨਾਲ ਖੜ੍ਹੇ ਹਨ।

ਜ਼ਿਕਰਯੋਗ ਹੈ ਕਿ ਭਾਰਤ ਵੱਲੋਂ 5 ਅਗਸਤ 2019 ਨੂੰ ਸੰਵਿਧਾਨ ਦੀ ਧਾਰਾ 370 ਖਤਮ ਕਰਨ, ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡਣ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੇ ਸਬੰਧ ਖਰਾਬ ਹੋ ਗਏ ਸਨ।

Advertisement
Show comments