ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਰਤ ਨਾਲ ‘ਸਾਰਥਕ ਗੱਲਬਾਤ’ ਦਾ ਇੱਛੁਕ ਹੈ ਪਾਕਿਸਤਾਨ: ਸ਼ਰੀਫ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਮੁਲਕ ਸਾਰੇ ਪੈਂਡਿੰਗ ਮਸਲਿਆਂ ਦੇ ਹੱਲ ਲਈ ਭਾਰਤ ਨਾਲ ‘ਸਾਰਥਕ ਗੱਲਬਾਤ’ ਕਰਨ ਦਾ ਇੱਛੁਕ ਹੈ। ਇੱਕ ਅਧਿਕਾਰਤ ਬਿਆਨ ਮੁਤਾਬਕ ਸ਼ਰੀਫ ਨੇ ਬਰਤਾਨਵੀ ਹਾਈ ਕਮਿਸ਼ਨਰ ਜੇਨ ਮੈਰੀਅਟ ਜਿਨ੍ਹਾਂ ਨੇ...
Advertisement

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਮੁਲਕ ਸਾਰੇ ਪੈਂਡਿੰਗ ਮਸਲਿਆਂ ਦੇ ਹੱਲ ਲਈ ਭਾਰਤ ਨਾਲ ‘ਸਾਰਥਕ ਗੱਲਬਾਤ’ ਕਰਨ ਦਾ ਇੱਛੁਕ ਹੈ। ਇੱਕ ਅਧਿਕਾਰਤ ਬਿਆਨ ਮੁਤਾਬਕ ਸ਼ਰੀਫ ਨੇ ਬਰਤਾਨਵੀ ਹਾਈ ਕਮਿਸ਼ਨਰ ਜੇਨ ਮੈਰੀਅਟ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਪੀਐੱਮ ਹਾਊਸ ’ਚ ਮੁਲਾਕਾਤ ਕੀਤੀ, ਨਾਲ ਗੱਲਬਾਤ ਦੌਰਾਨ ਇਹ ਟਿੱਪਣੀ ਕੀਤੀ। ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਤੋਂ ਇਲਾਵਾ ਦੱਖਣੀ ਏਸ਼ੀਆ ਤੇ ਮਿਡਲ ਈਸਟ ’ਚ ਖੇਤਰੀ ਸਥਿਤੀ ’ਤੇ ਚਰਚਾ ਕੀਤੀ। ਬਿਆਨ ਮੁਤਾਬਕ, ‘‘ਪ੍ਰਧਾਨ ਮੰਤਰੀ ਨੇ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਏ ਤਣਾਅ ਨੂੰ ਘਟਾਉਣ ’ਚ ਬਰਤਾਨੀਆ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪਾਕਿਸਤਾਨ ਸਾਰੇ ਬਕਾਇਆ ਮਸਲਿਆਂ ਦੇ ਹੱਲ ਲਈ ਭਾਰਤ ਨਾਲ ‘ਸਾਰਥਕ ਗੱਲਬਾਤ’ ਕਰਨ ਲਈ ਤਿਆਰ ਹੈ।’’ -ਪੀਟੀਆਈ

Advertisement
Advertisement