DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Pakistan Sikh pilgrims: 92 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆਉਣ ਵਾਲੀ ਉਡਾਣ ਚੜ੍ਹਨ ਤੋਂ ਰੋਕਿਆ

Pakistan Sikh pilgrims flight : ਜਥੇ ਨੂੰ ਐਨ.ਓ.ਸੀ. (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਦੀ ਉਪਲਬਧ ਨਾ ਹੋਣ ਦਾ ਹਵਾਲਾ ਦਿੱਤਾ

  • fb
  • twitter
  • whatsapp
  • whatsapp
featured-img featured-img
ਪਾਕਿਸਤਾਨ ਵਿੱਚ ਹਵਾਈ ਅੱਡੇ ’ਤੇ ਬੈਠੇ ਸਿੱਖ ਸ਼ਰਧਾਲੂ। ਫੋਟੋ Viral Video/X/SS
Advertisement

ਬੀਤੀ ਰਾਤ 2:10 ਵਜੇ ਫ਼ੈਸਲਾਬਾਦ ਹਵਾਈ ਅੱਡੇ ’ਤੇ 92 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਐਨ.ਓ.ਸੀ. (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਦੀ ਉਪਲਬਧ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਖਾੜੀ (ਗਲਫ) ਦੇ ਰਸਤੇ ਭਾਰਤ ਦੀ ਤੀਰਥ ਯਾਤਰਾ ਲਈ ਉਡਾਣ ਵਿੱਚ ਸਵਾਰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਭਾਰਤ ਵਿੱਚ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਸ਼ਾਰਜਾਹ ਜਾਣ ਵਾਲੀ ਉਡਾਣ ਫੜਨ ਲਈ ਬੀਤੀ ਦੇਰ ਰਾਤ ਪਾਕਿਸਤਾਨ ਦੇ ਫ਼ੈਸਲਾਬਾਦ ਹਵਾਈ ਅੱਡੇ ’ਤੇ ਇਕੱਠੇ ਹੋਏ ਸਿੱਖ ਸ਼ਰਧਾਲੂਆਂ ਨੂੰ ਉਡਾਣ ਵਿੱਚ ਸਵਾਰ ਨਾ ਹੋਣ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਆਖਰਕਾਰ ਉੱਤਰਾਖੰਡ ਵਿੱਚ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣਾ ਸੀ।

Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਯਾਤਰਾ ਵਿਭਾਗ ਦੇ ਚੇਅਰਮੈਨ ਪਰਮਜੀਤ ਸਿੰਘ ਚੰਡੋਕ ਨੂੰ ਫ਼ੋਨ ’ਤੇ ਸਾਰੀ ਗੱਲਬਾਤ ਸੁਣਾਉਂਦਿਆਂ ਜਥੇ ਦੇ ਆਗੂ ਪਪਿੰਦਰ ਸਿੰਘ ਨੇ ਕਿਹਾ ਕਿ ਇਮੀਗ੍ਰੇਸ਼ਨ ਅਤੇ ਪਾਸਪੋਰਟ ਦੇ ਡਾਇਰੈਕਟੋਰੇਟ ਜਨਰਲ ਵੱਲੋਂ ਪੁਸ਼ਟੀ ਕੀਤੇ ਅਨੁਸਾਰ ਪਾਕਿਸਤਾਨੀ ਪਾਸਪੋਰਟ ਲਈ ਐਨ.ਓ.ਸੀ. ਸਿਰਫ਼ ਸਰਕਾਰੀ, ਅਧਿ ਸਰਕਾਰੀ ਜਾਂ ਖ਼ੁਦਮੁਖਤਿਆਰ ਸੰਸਥਾਵਾਂ ਦੇ ਕਰਮਚਾਰੀਆਂ ਲਈ ਹੀ ਲੋੜੀਂਦਾ ਹੈ। ਚੰਡੋਕ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਪਾਸਪੋਰਟ ਬਣਾਉਣ ਜਾਂ ਨਵਿਆਉਣ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੁੰਦੀ ਹੈ।

Advertisement

ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਭਾਰਤ ਆਉਣ ਲਈ ਵੈਧ ਵੀਜ਼ੇ ਸਨ। ਪਾਕਿਸਤਾਨ ਵਿੱਚ ਪਹਿਲਗਾਮ ਅਤਿਵਾਦੀ ਹਮਲੇ ਵਿੱਚ ਆਪਣੇ ਨਾਗਰਿਕਾਂ ਦੀ ਮੌਤ ਦਾ ਬਦਲਾ ਲੈਣ ਲਈ ਭਾਰਤ ਵੱਲੋਂ ਚਲਾਏ ਗਏ ‘ਅਪਰੇਸ਼ਨ ਸਿੰਦੂਰ’ ਤੋਂ ਬਾਅਦ ਦੋਵਾਂ ਗੁਆਂਢੀ ਦੇਸ਼ਾਂ ਵੱਲੋਂ ਇੱਕ-ਦੂਜੇ ਲਈ ਹਵਾਈ ਖੇਤਰ ਨੂੰ ਸੀਮਤ ਕਰਨ ਕਾਰਨ ਸਿੱਖ ਜਥੇ ਨੂੰ ਭਾਰਤ ਪਹੁੰਚਣ ਲਈ ਖਾੜੀ ਰਸਤੇ ਉਡਾਣ ਲੈਣੀ ਪਈ ਸੀ।

ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਸਿੱਖ ਯਾਤਰੂਆਂ ਨੂੰ ਪਾਕਿਸਤਾਨ ਸਥਿਤ ਗੁਰੂਧਾਮਾਂ ਤੇ ਆਉਣ ਦੀ ਆਗਿਆ ਦੇ ਦਿੱਤੀ ਗਈ ਹੈ। ਜਿਸ ਤਹਿਤ ਇਹ ਵਾਰ ਵਿਸਾਖੀ ਪੁਰਬ ਅਤੇ ਉਸ ਤੋਂ ਬਾਅਦ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿਖ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਗਏ ਹਨ ਅਤੇ ਹੁਣ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਜਾਵੇਗਾ। ਪਰ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨੀ ਸਿੱਖਾਂ ਨੂੰ ਭਾਰਤ ਆਉਣ ਦੀ ਆਗਿਆ ਨਹੀਂ ਦਿੱਤੀ ਗਈ।

ਚੰਡੋਕ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਲੀਡਰਸ਼ਿਪ ਵਿੱਚ ਫੁੱਟ ਪੈਣ ਕਾਰਨ ਆਮ ਸਿੱਖਾਂ, ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜੋ ਇਮਰਾਨ ਖਾਨ ਦੀ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਅਤੇ ਨਵਾਜ਼ ਸ਼ਰੀਫ਼ ਪਰਿਵਾਰ ਦੀ ਪਾਕਿਸਤਾਨ ਮੁਸਲਿਮ ਲੀਗ (ਪੀ.ਐੱਮ.ਐੱਲ.-ਐੱਨ.) ਵਰਗੀਆਂ ਰਾਜਨੀਤਿਕ ਪਾਰਟੀਆਂ ਨਾਲ ਜੁੜੀ ਹੋਈ ਹੈ।

ਭਾਰਤ ਦੀ ਤੀਰਥ ਯਾਤਰਾ ਲਈ ਬੀਤੀ ਰਾਤ ਰਵਾਨਾ ਹੋਣ ਵਾਲੇ ਸ਼ਰਧਾਲੂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨਾਲ ਜੁੜੇ ਹੋਏ ਸਨ। ਜਦੋਂ ਕਿ ਮੌਜੂਦਾ ਸਮੇਂ ਵਿੱਚ ਪੀ.ਐੱਸ.ਜੀ.ਪੀ.ਸੀ. ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਹਨ, ਜੋ ਕਿ ਪੀ.ਐੱਮ.ਐੱਲ.-ਐੱਨ. ਦੇ ਹਾਮੀ ਹਨ।

Advertisement
×