ਜੰਮੂ, 19 ਦਸੰਬਰ
ਪਾਕਿਸਤਾਨੀ ਫੌਜ ਨੇ ਸ਼ਨਿਚਰਵਾਰ ਨੂੰ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਮੂਹਰਲੀਆਂ ਚੌਕੀਆਂ ਅਤੇ ਪਿੰਡਾਂ ’ਤੇ ਬਿਨਾਂ ਭੜਕਾਹਟ ਦੇ ਗੋਲੀਬਾਰੀ ਕੀਤੀ ਅਤੇ ਗੋਲੇ ਸੁੱਟੇ। ਇਕ ਰੱਖਿਆ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨੀ ਗੋਲੀਬਾਰੀ ਦਾ ਮਾਕੂਲ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ, ‘‘ ਸ਼ਾਮ ਲਗਪਗ ਪੰਜ ਵਜੇ ਪਾਕਿਸਤਾਨ ਨੇ ਬਿਨਾਂ ਭੜਕਾਹਟ ਦੇ ਕਿਰਨੀ ਅਤੇ ਮਾਲਟੀ ਸੈਕਟਰਾਂ ਵਿੱਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਸੁੱਟੇ। ਉਨ੍ਹਾਂ ਦੱਸਿਆ ਕਿ ਭਾਰਤ ਵੱਲੋਂ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। -ਪੀਟੀਆਈ