ਜੰਮੂ, 15 ਸਤੰਬਰ
ਜੰਮੂ ਤੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ ਦੇ ਨਾਲ ਛੋਟੇ ਹਥਿਆਰਾਂ ਤੇ ਮੋਰਟਾਰ ਦਾਗ ਕੇ ਕੀਤੀ ਗੋਲੀਬੰਦੀ ਦੀ ਉਲੰਘਣਾ ਦੌਰਾਨ ਫੌਜੀ ਜਵਾਨ ਸ਼ਹੀਦ ਹੋ ਗਿਆ ਜਦੋਂਕਿ ਦੋ ਹੋਰ ਜਣੇ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਫੌਜ ਨੇ ਸੁੰਦਰਬਨੀ ਸੈਕਟਰ ਵਿੱਚ ਬਿਨਾਂ ਭੜਕਾਹਟ ਤੋਂ ਕੀਤੀ ਇਸ ਫਾਇਰਿੰਗ ਦਾ ਮੂੰਹ ਤੋੜ ਜਵਾਬ ਦਿੱਤਾ। ਰੱਖਿਆ ਤਰਜਮਾਨ ਨੇ ਕਿਹਾ ਕਿ ਦੁਵੱਲੀ ਗੋਲੀਬਾਰੀ ’ਚ ਭਾਰਤ ਵਾਲੇ ਪਾਸੇ ਕੁਝ ਫੌਜੀਆਂ ਦੇ ਜ਼ਖ਼ਮੀ ਹੋਣ ਦੀਆਂ ਰਿਪੋਰਟਾਂ ਹਨ, ਪਰ ਅਧਿਕਾਰਤ ਸੂਤਰਾਂ ਮੁਤਾਬਕ ਗੋਲੀਬਾਰੀ ਦੌਰਾਨ ਇਕ ਅਧਿਕਾਰੀ ਸਮੇਤ ਤਿੰਨ ਫੌਜੀ ਜਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇਕ ਨੇ ਮਗਰੋਂ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਦਿੱਤਾ। ਸੂਤਰਾਂ ਨੇ ਕਿਹਾ ਕਿ ਦੁਵੱਲੀ ਗੋਲੀਬਾਰੀ ’ਚ ਪਾਕਿਸਤਾਨੀ ਫੌਜ ਦਾ ਨੁਕਸਾਨ ਹੋਣ ਦੀਆਂ ਵੀ ਰਿਪੋਰਟਾਂ ਹਨ, ਪਰ ਅਜੇ ਤਫ਼ਸੀਲ ਦੀ ਊਡੀਕ ਹੈ।
-ਪੀਟੀਆਈ