ਸ੍ਰੀਨਗਰ, 16 ਨਵੰਬਰ
ਪਾਕਿਸਤਾਨੀ ਫੌਜਾਂ ਨੇ ਜੰਮੂ ਤੇ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਤੰਗਧਾਰ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਰੱਖਿਆ ਤਰਜਮਾਨ ਰਾਜੇਸ਼ ਕਾਲੀਆ ਨੇ ਕਿਹਾ ਕਿ ਪਾਕਿ ਫੌਜੀਆਂ ਨੇ ਫਾਇਰਿੰਗ ਕੀਤੀ ਤੇ ਮੋਰਟਾਰ ਦਾਗੇ, ਜਿਸ ਦਾ ਭਾਰਤੀ ਫੌਜ ਨੇ ਮੂੰਹ ਤੋੜਵਾਂ ਜਵਾਬ ਦਿੱਤਾ। ਹਾਲ ਦੀ ਘੜੀ ਕਿਸੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। -ਪੀਟੀਆਈ