ਨਵੀਂ ਦਿੱਲੀ: ਅਤਿਵਾਦੀ ਫੰਡਿੰਗ ’ਤੇ ਨਜ਼ਰ ਰੱਖਣ ਵਾਲੀ ਆਲਮੀ ਸੰਸਥਾ ਐੱਫਏਟੀਐੱਫ ਨੇ ਪਾਕਿਸਤਾਨ ਨੂੰ ਗ੍ਰੇਅ ਸੂਚੀ ’ਚ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਐੱਫਏਟੀਐੱਫ ਦਾ ਮੰਨਣਾ ਹੈ ਕਿ ਪਾਕਿਸਤਾਨ ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਨੂੰ ਮਿਲਦੀ ਅਤਿਵਾਦੀ ਫੰਡਿੰਗ ਰੋਕਣ ’ਚ ਨਾਕਾਮ ਰਿਹਾ ਹੈ ਜਿਸ ਕਾਰਨ ਉਸ ਨੂੰ ਗ੍ਰੇਅ ਸੂਚੀ ਵਿੱਚ ਹੀ ਰੱਖਿਆ ਜਾ ਰਿਹਾ ਹੈ।
-ਪੀਟੀਆਈ