ਇਸਲਾਮਾਬਾਦ, 16 ਜੂਨ
ਪਾਕਿਸਤਾਨ ਦੀ ਇਕ ਅਦਾਲਤ ਨੇ ਦੇਸ਼ ਦੇ ਕਾਨੂੰਨ ਅਧਿਕਾਰੀ ਦੀ ਬੇਨਤੀ ‘ਤੇ ਭਾਰਤੀ ਕੈਦੀ ਕੁਲਭੂਸ਼ਣ ਜਾਧਵ ਲਈ ਵਕੀਲ ਨਿਯੁਕਤ ਕਰਨ ਦੀ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ 5 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ। ਇਹ ਜਾਣਕਾਰੀ ਇਕ ਮੀਡੀਆ ਰਿਪੋਰਟ ਵਿਚ ਦਿੱਤੀ ਗਈ ਸੀ। ਜਾਧਵ (50), ਜੋ ਸੇਵਾਮੁਕਤ ਭਾਰਤੀ ਜਲ ਸੈਨਾ ਅਧਿਕਾਰੀ ਹੈ, ਨੂੰ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਅਪਰੈਲ 2017 ਵਿੱਚ ਜਾਸੂਸੀ ਅਤੇ ਅਤਿਵਾਦ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ।