ਫਿਰੋਜ਼ਪੁਰ, 29 ਅਕਤੂਬਰ
ਪੰਜਾਬ ਵਿੱਚ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਨੇ ਭਾਰਤੀ ਸੀਮਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਬੀਐਸਐਫ ਨੇ ਨਾਕਾਮ ਕਰ ਦਿੱਤਾ। ਬੀਅੇੈਸਐਫ ਨੇ ਪਾਕਿਸਤਾਨੀ ਡਰੋਨ ’ਤੇ ਫਾਇਰਿੰਗ ਕਰਕੇ ਉਸ ਨੂੰ ਵਾਪਸ ਮੋੜ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਡਰੋਨ ’ਤੇ 18 ਰਾਊਂਡ ਚਲਾਏ ਗਏ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਐਸਐਫ ਨੇ 27 ਅਕਤੂਬਰ ਨੂੰ ਕੌਮਾਂਤਰੀ ਸਰਹੱਦ ਨੇੜਿਓਂ ਭਾਰੀ ਮਾਤਰਾ ਵਿੱਚ ਹਥਿਆਰਾ ਬਰਾਮਦ ਕੀਤੇ ਸਨ।-ਏਜੰਸੀ