ਜੰਮੂ: ਬੀਐੱਸਐੱਫ ਨੇ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਕਰਦੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ ਹੈ। ਬੀਐੱਸਐੱਫ ਦੇ ਸੂਤਰਾਂ ਨੇ ਕਿਹਾ ਕਿ ਪਾਕਿਸਤਾਨੀ ਨਾਗਰਿਕ ਨੂੰ ਜ਼ਖ਼ਮੀ ਹਾਲਤ ਵਿੱਚ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਭਾਰਤੀ ਪਾਸੇ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੂਤਰਾਂ ਮੁਤਾਬਕ ਪਹਿਲਾਂ ਘੁਸਪੈਠੀਏ ਨੂੰ ਚਿਤਾਵਨੀ ਦਿੱਤੀ ਗਈ ਤੇ ਇਸ ਮਗਰੋਂ ਸੁਰੱਖਿਆ ਬਲਾਂ ਨੇ ਉਸ ’ਤੇ ਗੋਲੀ ਚਲਾ ਦਿੱਤੀ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਬੀਐੱਸਐੱਫ ਡਿਸਪੈਂਸਰੀ ਵਿੱਚ ਉਸਦੇ ਇਲਾਜ ਮਗਰੋਂ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ। -ਆਈਏਐੱਨਐੱਸ