ਨਵੀਂ ਦਿੱਲੀ: ਮਸ਼ਹੂਰ ਸ਼ਾਸਤਰੀ ਗਾਇਕ ਪੰਡਤ ਰਾਜਨ ਮਿਸ਼ਰਾ (70) ਦੀ ਕੋਵਿਡ- 19 ਕਾਰਨ ਇੱਥੇ ਅੱਜ ਸ਼ਾਮ ਲਗਪਗ 6.30 ਵਜੇ ਸੇਂਟ ਸਟੀਫਨ ਹਸਪਤਾਲ ਵਿੱਚ ਮੌਤ ਹੋ ਗਈ। ਉਨ੍ਹਾਂ ਨੂੰ ਅੱਜ ਦੁਪਹਿਰ ਦਿਲ ਦਾ ਦੌਰਾ ਪਿਆ ਸੀ ਤੇ ਸ਼ਾਮ ਨੂੰ ਵੀ ਇੱਕ ਹੋਰ ਦੌਰਾ ਪਿਆ। ਇਹ ਜਾਣਕਾਰੀ ਉਨ੍ਹਾਂ ਦੇ ਭਤੀਜੇ ਅਮਿਤ ਨੇ ਦਿੱਤੀ। ਰਾਜਨ ਮਿਸ਼ਰਾ ਤੇ ਸਾਜਨ ਮਿਸ਼ਰਾ ਖਿਆਲ ਗਾਇਕੀ ਦੇ ਮੰਨੇ-ਪ੍ਰਮੰਨੇ ਨਾਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਡਤ ਰਾਜਨ ਮਿਸ਼ਰਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਪੀਟੀਆਈ