ਪੰਕਜ ਚੌਧਰੀ ਯੂ ਪੀ ਭਾਜਪਾ ਦੇ ਪ੍ਰਧਾਨ ਬਣੇ
ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਭਾਜਪਾ ਦੀ ਉੱਤਰ ਪ੍ਰਦੇਸ਼ ਇਕਾਈ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲਖਨਊ ਵਿੱਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਇਸ ਦਾ ਰਸਮੀ ਐਲਾਨ...
Advertisement
ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਭਾਜਪਾ ਦੀ ਉੱਤਰ ਪ੍ਰਦੇਸ਼ ਇਕਾਈ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲਖਨਊ ਵਿੱਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਇਸ ਦਾ ਰਸਮੀ ਐਲਾਨ ਕੀਤਾ। ਚੌਧਰੀ ਨੇ ਬੀਤੇ ਦਿਨ ਨਾਮਜ਼ਦਗੀ ਭਰੀ ਸੀ ਅਤੇ ਉਹ ਇਕਲੌਤੇ ਉਮੀਦਵਾਰ ਸਨ, ਜਿਸ ਕਰ ਕੇ ਉਨ੍ਹਾਂ ਦੀ ਚੋਣ ਬਿਨਾਂ ਮੁਕਾਬਲਾ ਹੋਈ।
Advertisement
Advertisement
×

