ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਹਰਿਆਣਾ ਸਿਵਲ ਸੇਵਾਵਾਂ (ਨਿਆਂਇਕ) 2017 ਪ੍ਰੀਖਿਆ ਦੇ ਪ੍ਰਸ਼ਨ ਪੱਤਰ ਕਥਿਤ ਤੌਰ ’ਤੇ ਲੀਕ ਹੋਣ ਨਾਲ ਸਬੰਧਿਤ ਮਾਮਲੇ ਵਿੱਚ ਕਾਰਵਾਈ ਪੂੁਰੀ ਕਰਨ ਲਈ ਹੇਠਲੀ ਅਦਾਲਤ ਨੂੰ ਹੋਰ ਤਿੰਨ ਮਹੀਨੇ ਦਾ ਸਮਾਂ ਦਿੱਤਾ ਹੈ। ਇਸ ਤੋਂ ਪਹਿਲਾਂ ਕੇਸ ਦੀ ਰੋਜ਼ਾਨਾ ਸੁਣਵਾਈ ਦਾ ਨਿਰਦੇਸ਼ ਦਿੱਤਾ ਗਿਆ ਸੀ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਜੇਕਰ ਪ੍ਰਮੁੱਖ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੋਜ਼ਾਨਾ ਆਧਾਰ ’ਤੇ ਕੇਸ ਦੀ ਸੁਣਵਾਈ ਕਰਦੇ ਹਨ ਅਤੇ ਅਣਜਾਣ ਕਾਰਨਾਂ ਕਰਕੇ ਦੋਵਾਂ ਧਿਰਾਂ ਨੂੰ ਮੁਲਤਵੀ ਕਰਨ ਦੀ ਮਨਜ਼ੂਰੀ ਦਿੰਦੇ ਹਨ ਤਾਂ ਹਾਈ ਕੋਰਟ ਸ਼ਲਾਘਾ ਕਰੇਗਾ। ਹਾਈ ਕੋਰਟ ਨੇ ਜਨਵਰੀ ਵਿੱਚ ਹੇਠਲੀ ਅਦਾਲਤ ਨੂੰ ਮਾਮਲੇ ਦੀ ਕਾਰਵਾਈ ’ਚ ਤੇਜ਼ੀ ਲਿਆਉਣ ਅਤੇ ਇਸ ਦੀ ਸੁਣਵਾਈ ਰੋਜ਼ਾਨਾ ਆਧਾਰ ’ਤੇ ਕਰਨ ਨੂੰ ਕਿਹਾ ਸੀ। -ਪੀਟੀਆਈ