ਨਵੀਂ ਦਿੱਲੀ, 5 ਦਸੰਬਰ
ਮਹਾਰਾਸ਼ਟਰ ਸਰਕਾਰ ਨੇ ਮੁਅੱਤਲ ਪੁਲੀਸ ਅਧਿਕਾਰੀ ਪਰਮਬੀਰ ਸਿੰਘ ਨੂੰ ਗ੍ਰਿਫਤਾਰੀ ਤੋਂ ਮਿਲੀ ਰਾਹਤ ਨੂੰ ਚੁਣੌਤੀ ਦਿੰਦਿਆਂ ਅੱਜ ਸੁਪਰੀਮ ਕੋਰਟ ਵਿੱਚ ਕਿਹਾ ਕਿ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਨੂੰ ‘ਵੀਸਲਬਲੋਅਰ’ ਨਾ ਮੰਨਿਆ ਜਾਵੇੇ ਕਿਉਂਕਿ ਇਸ ਪੁਲੀਸ ਅਧਿਕਾਰੀ ਨੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਸ਼ਮੂਲੀਅਤ ਨਾਲ ਸਬੰਧਤ ਭ੍ਰਿਸ਼ਟਾਚਾਰ ਕੇਸ ਖਿਲਾਫ਼ ਆਵਾਜ਼ ਆਪਣੇ ਤਬਾਦਲੇ ਮਗਰੋਂ ਹੀ ਚੁੱਕੀ ਸੀ। ਜਸਟਿਸ ਐੱਸ.ਕੇ.ਕੌਲ ਦੀ ਅਗਵਾਈ ਵਾਲੇ ਬੈਂਚ ਨੇ 22 ਨਵੰਬਰ ਨੂੰ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਉਸ ਖਿਲਾਫ਼ ਦਰਜ ਫੌਜਦਾਰੀ ਕੇਸਾਂ ਵਿੱਚ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ। -ਪੀਟੀਆਈ