ਨਵੀਂ ਦਿੱਲੀ: ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਪਰਮਬੀਰ ਸਿੰਘ ਖ਼ਿਲਾਫ਼ ਮਹਾਰਾਸ਼ਟਰ ’ਚ ਦਰਜ ਕੇਸਾਂ ਤਹਿਤ ਉਸ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਪਰਮਬੀਰ ਦੀ ਅਰਜ਼ੀ ’ਤੇ ਸੂਬਾ ਸਰਕਾਰ, ਡੀਜੀਪੀ ਅਤੇ ਸੀਬੀਆਈ ਤੋਂ 6 ਦਸੰਬਰ ਤੱਕ ਜਵਾਬ ਮੰਗੇ ਹਨ। ਬੈਂਚ ਨੇ ਇਹ ਵੀ ਹੁਕਮ ਦਿੱਤਾ ਕਿ ਪਟੀਸ਼ਨਰ ਜਾਂਚ ’ਚ ਸ਼ਾਮਲ ਹੋਵੇ ਅਤੇ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। -ਪੀਟੀਆਈ