ਨਵੀਂ ਦਿੱਲੀ, 29 ਜੁਲਾਈ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਅੱਜ ਕਿਹਾ ਹੈ ਕਿ ਸੰਸਦ ਤਾਂ ਹੀ ਚੱਲੇਗੀ ਜੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਆਪਣੀ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਲਈ ਮੁਆਫੀ ਮੰਗੇਗੀ। ਚੌਧਰੀ ਨੇ ਬੁੱਧਵਾਰ ਨੂੰ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਰਾਸ਼ਟਰਪਤੀ ਨੂੰ ‘ਰਾਸ਼ਟਰੀਪਤਨੀ’ ਸੰਬੋਧਨ ਕੀਤਾ ਸੀ। ਇਸ ਤੋਂ ਬਾਅਦ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ।