ਸੰਸਦ ਦਾ ਬਜਟ ਇਜਲਾਸ 31 ਜਨਵਰੀ ਤੋਂ

ਸੰਸਦ ਦਾ ਬਜਟ ਇਜਲਾਸ 31 ਜਨਵਰੀ ਤੋਂ

ਨਵੀਂ ਦਿੱਲੀ: ਸੰਸਦ ਦੇ ਬਜਟ ਇਜਲਾਸ ਦਾ ਆਗਾਜ਼ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਵੇਂ ਸਦਨਾਂ ’ਚ ਭਾਸ਼ਣ ਨਾਲ ਹੋਵੇਗਾ। ਬਜਟ ਇਜਲਾਸ ਦੋ ਪੜਾਆਂ ’ਚ 8 ਅਪਰੈਲ ਤੱਕ ਚੱਲੇਗਾ। ਸੂਤਰਾਂ ਨੇ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀਆਂ ਸਿਫ਼ਾਰਿਸ਼ਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਰਥਿਕ ਸਰਵੇਖਣ 31 ਜਨਵਰੀ ਨੂੰ ਰਾਸ਼ਟਰਪਤੀ ਦੇ ਸੰਬੋਧਨ ਮਗਰੋਂ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਬਜਟ ਇਜਲਾਸ ਦੋ ਹਿੱਸਿਆਂ ’ਚ ਵੰਡਿਆ ਗਿਆ ਹੈ। ਇਜਲਾਸ ਦਾ ਪਹਿਲਾ ਪੜਾਅ 11 ਫਰਵਰੀ ਨੂੰ ਸਮਾਪਤ ਹੋਵੇਗਾ। ਫਿਰ ਇਕ ਮਹੀਨੇ ਦੇ ਵਕਫ਼ੇ ਮਗਰੋਂ ਇਜਲਾਸ ਦਾ ਦੂਜਾ ਪੜਾਅ 14 ਮਾਰਚ ਤੋਂ ਸ਼ੁਰੂ ਹੋਵੇਗਾ ਜੋ 8 ਅਪਰੈਲ ਨੂੰ ਮੁਕੰਮਲ ਹੋਵੇਗਾ। ਇਸ ਵਕਫ਼ੇ ਦੌਰਾਨ ਵਿਭਾਗਾਂ ਨਾਲ ਸਬੰਧਤ ਸੰਸਦੀ ਕਮੇਟੀਆਂ ਨੂੰ ਆਪੋ-ਆਪਣੇ ਮੰਤਰਾਲਿਆਂ ਲਈ ਰੱਖੇ ਗਏ ਬਜਟ ਦੀ ਪੜਤਾਲ ਕਰਨ ਦਾ ਮੌਕਾ ਮਿਲੇਗਾ। ਸੰਸਦ ਦੇ ਇਜਲਾਸ ਦੇ ਪਹਿਲੇ ਹਿੱਸੇ ਦੌਰਾਨ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦਾ ਪ੍ਰਚਾਰ ਪੂਰੇ ਜ਼ੋਰਾਂ ’ਤੇ ਹੋਵੇਗਾ ਜਿਸ ਲਈ 10 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਦੋਵੇਂ ਸਦਨ ਜਦੋਂ ਵਕਫ਼ੇ ਮਗਰੋਂ 14 ਮਾਰਚ ਨੂੰ ਮੁੜ ਜੁੜਨਗੇ ਤਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹੋਣਗੇ। ਪੰਜ ਸੂਬਿਆਂ ’ਚ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣੀ ਹੈ। ਸੰਸਦੀ ਸੂਤਰਾਂ ਨੇ ਕਿਹਾ ਕਿ ਕੋਵਿਡ-19 ਕੇਸਾਂ ’ਚ ਵਾਧੇ ਕਾਰਨ ਸੰਸਦੀ ਕੰਪਲੈਕਸ ’ਚ ਦਾਖ਼ਲ ਹੋਣ ਵਾਲੇ ਸਾਰੇ ਸੰਸਦ ਮੈਂਬਰਾਂ ਨੂੰ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਅਤੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਦਾ ਸਰਟੀਫਿਕੇਟ ਦਿਖਾਉਣਾ ਪਵੇਗਾ। ਸੂਤਰਾਂ ਨੇ ਕਿਹਾ ਕਿ ਦੋਵੇਂ ਸਦਨਾਂ ਦੀ ਕਾਰਵਾਈ ਇਕੋ ਸਮੇਂ ਜਾਂ ਵੱਖਰੇ ਤੌਰ ’ਤੇ ਚਲਾਉਣ ਬਾਰੇ ਅਜੇ ਕੋਈ ਫ਼ੈਸਲਾ     ਨਹੀਂ ਲਿਆ ਗਿਆ ਹੈ। ਪਿਛਲੇ ਸਾਲ ਬਜਟ ਇਜਲਾਸ ਦੇ ਪਹਿਲੇ ਪੜਾਅ ਦੌਰਾਨ ਕੋਵਿਡ ਪ੍ਰੋਟੋਕੋਲ ਦਾ ਪਾਲਣ ਕਰਦਿਆਂ ਰਾਜ ਸਭਾ ਦਿਨ ਦੇ ਪਹਿਲੇ ਅੱਧ ਅਤੇ ਲੋਕ ਸਭਾ ਦੂਜੇ ਅੱਧ ’ਚ ਬੈਠਦੀ ਸੀ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All