ਨਵੀਂ ਦਿੱਲੀ, 7 ਸਤੰਬਰ
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸ਼ੁਰੂ ਹੋਇਆ, ਜਿਸ ਵਿਚ ਸਰਕਾਰ 16 ਨਵੇਂ ਬਿੱਲਾਂ ਅਤੇ ਗ੍ਰਾਂਟਾਂ ਲਈ ਪੂਰਕ ਮੰਗਾਂ ਨੂੰ ਪਾਸ ਕਰਨ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ 17 ਬੈਠਕਾਂ ਦੇ ਇਸ ਸੈਸ਼ਨ ‘ਚ ਵਿਰੋਧੀ ਪਾਰਟੀਆਂ ਨੇ ਮਹਿੰਗਾਈ, ਬੇਰੁਜ਼ਗਾਰੀ, ਚੀਨ ਨਾਲ ਲੱਗਦੀ ਸਰਹੱਦ ‘ਤੇ ਸਥਿਤੀ, ਕੌਲਿਜੀਅਮ ਅਤੇ ਕੇਂਦਰ ਅਤੇ ਰਾਜ ਦੇ ਸਬੰਧਾਂ ਵਰਗੇ ਮੁੱਦਿਆਂ ਨੂੰ ਉਠਾਉਣ ਅਤੇ ਚਰਚਾ ਕਰਨ ਲਈ ਢੁਕਵਾਂ ਸਮਾਂ ਦੇਣ ਦੀ ਮੰਗ ਕੀਤੀ ਹੈ| ਸੰਸਦ ਦਾ ਸਰਦ ਰੁੱਤ ਸੈਸ਼ਨ 7 ਦਸੰਬਰ ਨੂੰ ਸ਼ੁਰੂ ਹੋਵੇਗਾ ਅਤੇ 29 ਦਸੰਬਰ ਨੂੰ ਖਤਮ ਹੋਵੇਗਾ।