ਕੋਚਿੰਗ ਸੈਂਟਰਾਂ ਬਾਰੇ ਸਮੀਖਿਆ ਕਰੇਗੀ ਸੰਸਦੀ ਕਮੇਟੀ
ਤਣਾਅ ਕਾਰਨ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਕਰਨ ਦੇ ਵਧੇ ਮਾਮਲਿਆਂ ਦੇ ਮੱਦੇਨਜ਼ਰ ਸੰਸਦੀ ਕਮੇਟੀ ਨੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੇ ਕੋਚਿੰਗ ਸੈਂਟਰਾਂ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ, ਔਰਤਾਂ, ਬੱਚਿਆਂ, ਨੌਜਵਾਨਾਂ ਅਤੇ ਖੇਡਾਂ ਦੇ ਮਾਮਲਿਆਂ ਬਾਰੇ ਕਮੇਟੀ ਸਿੱਖਿਆ ਖੇਤਰ...
Advertisement
ਤਣਾਅ ਕਾਰਨ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਕਰਨ ਦੇ ਵਧੇ ਮਾਮਲਿਆਂ ਦੇ ਮੱਦੇਨਜ਼ਰ ਸੰਸਦੀ ਕਮੇਟੀ ਨੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੇ ਕੋਚਿੰਗ ਸੈਂਟਰਾਂ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ, ਔਰਤਾਂ, ਬੱਚਿਆਂ, ਨੌਜਵਾਨਾਂ ਅਤੇ ਖੇਡਾਂ ਦੇ ਮਾਮਲਿਆਂ ਬਾਰੇ ਕਮੇਟੀ ਸਿੱਖਿਆ ਖੇਤਰ ਵਿੱਚ ਮਸਨੂਈ ਬੌਧਿਕਤਾ (ਏ ਆਈ) ਦੇ ਪ੍ਰਭਾਵ ਅਤੇ ਉੱਭਰ ਰਹੀ ਤਕਨਾਲੋਜੀ ਸਬੰਧੀ ਚੁਣੌਤੀਆਂ ਦੀ ਵੀ ਜਾਂਚ ਕਰੇਗੀ। ਜਾਣਕਾਰੀ ਅਨੁਸਾਰ ਕਮੇਟੀ ਵੱਲੋਂ ‘ਪੀ ਐੱਮ ਸਕੂਲ ਫਾਰ ਰਾਈਜ਼ਿੰਗ ਇੰਡੀਆ’ ਦੀ ਵੀ ਸਮੀਖਿਆ ਕੀਤੀ ਜਾਵੇਗੀ। ਸਰਕਾਰ ਵੱਲੋਂ ਸਿੱਖਿਆ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਯਕੀਨਨ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਕਮੇਟੀ ਸਮੀਖਿਆ ਕਰੇਗੀ। ਦੱਸਣਯੋਗ ਹੈ ਕਿ ਸਿੱਖਿਆ ਮੰਤਰਾਲੇ ਨੇ ਇਸ ਸਾਲ ਦੇ ਸ਼ੁਰੂ ਵਿੱਚ ਵਿਦਿਆਰਥੀਆਂ, ਕੋਚਿੰਗ ਸੈਂਟਰਾਂ ਅਤੇ ਸਿੱਖਿਆ ਨਾਲ ਸਬੰਧਤ ਮੁੱਦਿਆਂ ਦੀ ਜਾਂਚ ਕਰਨ ਲਈ ਨੌਂ ਮੈਂਬਰੀ ਕਮੇਟੀ ਸਥਾਪਤ ਕੀਤੀ ਸੀ।
Advertisement
Advertisement
