ਕੋਲਕਾਤਾ: ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਪੱਛਮੀ ਬੰਗਾਲ ਦੇ ਸਾਬਕਾ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਅਤੇ ਉਨ੍ਹਾਂ ਦੀ ਸਹਿਯੋਗੀ ਅਰਪਿਤਾ ਮੁਖਰਜੀ ਨੂੰ ਅਧਿਆਪਕ ਭਰਤੀ ਘੁਟਾਲੇ ਦੇ ਮਾਮਲੇ ਵਿੱਚ ਅੱਜ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੀਐੱਮਐੱਲਏ ਦੀ ਵਿਸ਼ੇਸ਼ ਅਦਾਲਤ ਨੇ ਈਡੀ ਦੀ ਅਪੀਲ ’ਤੇ ਦੋਹਾਂ ਨੂੰ 18 ਅਗਸਤ ਤੱਕ ਜੇਲ੍ਹ ਭੇਜ ਦਿੱਤਾ ਹੈ।