ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗਿਆ ਮਰੀਜ਼

ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗਿਆ ਮਰੀਜ਼

ਹਸਪਤਾਲ ਦੀ ਸੱਤਵੀਂ ਮੰਜ਼ਲ ਤੋਂ ਡਿਗਦਾ ਹੋਇਆ ਮਰੀਜ਼। ਫੋਟੋ:ਪੀਟੀਆਈ

ਕੋਲਕਾਤਾ, 25 ਜੂਨ 

ਕੋਲਕਾਤਾ ਦੇ ਮਲਿਕਬਾਜ਼ਾਰ ਵਿੱਚ ਪ੍ਰਾਈਵੇਟ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲੀਸ ਦੇ ਇੱਕ ਅਧਿਕਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੁਜੀਤ ਅਧਿਕਾਰੀ ਨਾਮੀ ਮਰੀਜ਼ ਦਾ ਇੱਥੇ ਇੰਸਟੀਚਿਊਟ ਆਫ ਨਿਊਰੋਸਾਇੰਸ ਵਿੱਚ ਇਲਾਜ ਚੱਲ ਰਿਹਾ ਸੀ। ਉਹ ਆਪਣੇ ਵਾਰਡ ਤੋਂ ਨਿਕਲ ਕੇ ਦੋ ਘੰਟੇ ਤੱਕ ਸੱਤਵੀਂ ਮੰਜ਼ਿਲ ਦੇ ਵਾਧਰੇ ’ਤੇ ਬੈਠਾ ਰਿਹਾ। ਫਾਇਰ ਬ੍ਰਿਗੇਡ ਕਰਮੀਆਂ, ਪੁਲੀਸ ਅਤੇ ਹਸਪਤਾਲ ਦੇ ਅਧਿਕਾਰੀਆਂ ਨੇ ਉਸ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ। ਅਧਿਕਾਰੀ ਨੇ ਦੱਸਿਆ ਕਿ ਬਾਅਦ ਵਿੱਚ ਲਗਪਗ 1.10 ਵਜੇ ਉਹ ਸੱਤਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ। ਹਸਪਤਾਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਹ ਬਹੁਤ ਗੰਭੀਰ ਰੂਪ ’ਚ ਜ਼ਖ਼ਮੀ ਹੋਇਆ ਹੈ ਅਤੇ ਉਸ ਦੀ ਖੋਪੜੀ, ਪੱਸਲੀਆਂ ਅਤੇ ਖੱਬੇ ਹੱਥ ’ਤੇ ਸੱਟਾਂ ਲੱਗੀਆਂ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਆਫ਼ਤ ਪ੍ਰਬੰਧਨ ਦੇ ਅਧਿਕਾਰੀਆਂ ਨੂੰ ਜ਼ਮੀਨ ’ਤੇ ਜਾਲ ਵਿਛਾਉਂਦੇ ਹੋਏ ਦੇਖ ਕੇ ਮਰੀਜ਼ ਵਾਧਰੇ ’ਤੇ ਖੜ੍ਹਾ ਹੋ ਗਿਆ ਸੀ ਅਤੇ ਉੱਥੋਂ ਹੇਠਾਂ ਉੱਤਰਨ ਦੀ ਕੋਸ਼ਿਸ਼ ਕੀਤੀ। ਇਸੇ  ਦੌਰਾਨ ਹੱਥ ਤਿਲਕਣ ਕਾਰਨ ਉਹ ਹੇਠਾਂ ਡਿੱਗ ਪਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸ਼ਹਿਰ

View All