ਪਟਨਾ ਲੜੀਵਾਰ ਧਮਾਕੇ: 10 ਦੋਸ਼ੀ ਕਰਾਰ, ਸਜ਼ਾ ਪਹਿਲੀ ਨੂੰ ਸੁਣਾਈ ਜਾਵੇਗੀ

ਪਟਨਾ ਲੜੀਵਾਰ ਧਮਾਕੇ: 10 ਦੋਸ਼ੀ ਕਰਾਰ, ਸਜ਼ਾ ਪਹਿਲੀ ਨੂੰ ਸੁਣਾਈ ਜਾਵੇਗੀ

ਪਟਨਾ: ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ 2013 ’ਚ ਹੋਏ ਲੜੀਵਾਰ ਧਮਾਕਿਆਂ ਦੇ ਸਬੰਧ ’ਚ 10 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਹ ਧਮਾਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਾਲੇ ਸਥਾਨ ’ਤੇ ਹੋਏ ਸਨ ਜੋ ਉਸ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਜਾ ਚੁੱਕਿਆ ਸੀ। ਐੱਨਆਈਏ ਦੇ ਵਿਸ਼ੇਸ਼ ਜੱਜ ਗੁਰਵਿੰਦਰ ਮਹਿਰੋਤਰਾ ਨੇ ਸਬੂਤਾਂ ਦੀ ਘਾਟ ਕਾਰਨ ਇਕ ਮੁਲਜ਼ਮ ਨੂੰ ਬਰੀ ਕਰ ਦਿੱਤਾ। ਸਰਕਾਰੀ ਵਕੀਲ ਲੱਲਨ ਪ੍ਰਸਾਦ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਸਜ਼ਾ ਪਹਿਲੀ ਨਵੰਬਰ ਨੂੰ ਸੁਣਾਈ ਜਾਵੇਗੀ। ਗਾਂਧੀ ਮੈਦਾਨ ’ਚ 27 ਅਕਤੂਬਰ, 2013 ਨੂੰ ਹੋਏ ਧਮਾਕਿਆਂ ਮਗਰੋਂ ਮਚੀ ਭਗਦੜ ’ਚ ਛੇ ਵਿਅਕਤੀ ਹਲਾਕ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਲੜੀਵਾਰ ਧਮਾਕਿਆਂ ਦੀ ਜ਼ਿੰਮੇਵਾਰੀ ਕਿਸੇ ਵੀ ਜਥੇਬੰਦੀ ਨੇ ਨਹੀਂ ਕਬੂਲੀ ਸੀ ਪਰ ਸਿਮੀ ਦੇ ਨਵੇਂ ਰੂਪ ਇੰਡੀਅਨ ਮੁਜਾਹਿਦੀਨ ’ਤੇ ਇਹ ਕਾਰਾ ਕਰਨ ਦਾ ਸ਼ੱਕ ਕੀਤਾ ਗਿਆ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All