ਨਵੀਂ ਦਿੱਲੀ: ਤ੍ਰਿਣਮੂਲ ਕਾਂਗਰਸ (ਟੀਐੱਮਸੀ) ਆਗੂ ਪਵਨ ਕੇ ਵਰਮਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਨਤਾ ਦਲ (ਯੂ) ਦੇ ਸਾਬਕਾ ਸੰਸਦ ਮੈਂਬਰ ਪਿਛਲੇ ਸਾਲ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ ਹੋਏ ਸਨ। ਵਰਮਾ ਅਤੇ ਚੋਣ ਰਣਨੀਤੀਕਾਰ ਨੂੰ 2020 ’ਚ ਜਨਤਾ ਦਲ (ਯੂ) ਨੇ ਵਿਵਾਦਤ ਨਾਗਰਿਕਤਾ ਸੋਧ ਐਕਟ ਦਾ ਵਿਰੋਧ ਕਰਨ ’ਤੇ ਪਾਰਟੀ ’ਚੋਂ ਕੱਢ ਦਿੱਤਾ ਸੀ। -ਪੀਟੀਆਈ