ਨਵੀਂ ਦਿੱਲੀ, 20 ਮਈ
ਸੁਪਰੀਮ ਕੋਰਟ ਨੇ ਕਥਿਤ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਉਸ ਵੱਲੋਂ ਨਿਯੁਕਤ ਤਕਨੀਕੀ ਅਤੇ ਨਿਗਰਾਨ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼ ਕਰਨ ਦੀ ਮਿਆਦ ਵਧਾ ਦਿੱਤੀ। ਸਿਖਰਲੀ ਅਦਾਲਤ ਨੇ ਕਿਹਾ ਕਿ ਇਜ਼ਰਾਈਲੀ ਸਪਾਈਵੇਅਰ ਲਈ 29 ਪ੍ਰਭਾਵਿਤ ਮੋਬਾਈਲ ਫੋਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪ੍ਰਕਿਰਿਆ ਚਾਰ ਹਫ਼ਤਿਆਂ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ। ਭਾਰਤ ਦੇ ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਤਕਨੀਕੀ ਕਮੇਟੀ ਸਪਾਈਵੇਅਰ ਲਈ ਪ੍ਰਭਾਵਿਤ ਮੋਬਾਈਲ ਫੋਨਾਂ ਦੀ ਜਾਂਚ ਕਰ ਰਹੀ ਹੈ ਤੇ ਉਸ ਨੇ ਪੱਤਰਕਾਰਾਂ ਸਣੇ ਕੁੱਝ ਹੋਰ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਹਨ।