ਪੈਗਾਸਸ ਜਾਸੂਸੀ ਭਾਰਤੀ ਜਮਹੂਰੀਅਤ ਨੂੰ ‘ਕੁਚਲਣ’ ਦਾ ਯਤਨ: ਰਾਹੁਲ

ਪੈਗਾਸਸ ਜਾਸੂਸੀ ਭਾਰਤੀ ਜਮਹੂਰੀਅਤ ਨੂੰ ‘ਕੁਚਲਣ’ ਦਾ ਯਤਨ: ਰਾਹੁਲ

ਨਵੀਂ ਦਿੱਲੀ, 27 ਅਕਤੂਬਰ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਜ਼ਰਾਇਲੀ ਪੈਗਾਸਸ ਸਪਾਈਵੇਅਰ ਜ਼ਰੀਏ ਕੁਝ ਲੋਕਾਂ ਦੀ ਕਥਿਤ ਜਾਸੂਸੀ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੇ ਜਾਣ ਦੇ ਫੈਸਲੇ ਨੂੰ ‘ਵੱਡੀ ਪੇਸ਼ਕਦਮੀ’ ਕਰਾਰ ਦਿੱਤਾ ਹੈ। ਰਾਹੁਲ ਨੇ ਕਿਹਾ ਕਿ ਭਾਰਤੀਆਂ ਦੀ ਜਾਸੂਸੀ ਲਈ ਪੈਗਾਸਸ ਦੀ ਵਰਤੋਂ ‘ਜਮਹੂਰੀਅਤ ਨੂੰ ਪੈਰਾਂ ਹੇਠ ਕੁਚਲਣ ਦਾ ਯਤਨ’ ਹੈ। ਰਾਹੁਲ ਨੇ ਵਿਸ਼ਵਾਸ ਜਤਾਇਆ ਕਿ ਹੁਣ ਸੱਚ ਸਾਹਮਣੇ ਆਏਗਾ। ਇਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿਰਫ਼ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਨੂੰ ਹੀ ਕਥਿਤ ਪੈਗਾਸਸ ਸਪਾਈਵੇਅਰ ਦੀ ਵਰਤੋਂ ਕਰਨ ਦੀ ਖੁੱਲ੍ਹ ਦੇਣ ਦਾ ਅਧਿਕਾਰ ਹੈ। ਰਾਹੁਲ ਨੇ ਕਿਹਾ ਕਿ ਪਿਛਲੇ ਸੰਸਦੀ ਇਜਲਾਸ ਦੌਰਾਨ ਵਿਰੋਧੀ ਧਿਰ ਨੇ ਮਿਲ ਕੇ ਇਹ ਮੁੱਦਾ ਦੋਵਾਂ ਸਦਨਾਂ ਵਿੱਚ ਚੁੱਕਿਆ ਸੀ ਤੇ ਜਾਂਚ ਦੀ ਮੰਗ ਨੂੰ ਲੈ ਕੇ ਸੰਸਦੀ ਕਾਰਵਾਈ ਨਹੀਂ ਚੱਲਣ ਦਿੱਤੀ ਸੀ। ਰਾਹੁਲ ਨੇ ਕਿਹਾ, ‘‘ਅਸੀਂ ਤਿੰਨ ਬੁਨਿਆਦੀ ਸਵਾਲ ਪੁੱਛ ਰਹੇ ਸੀ- ਪੈਗਾਸਸ ਨੂੰ ਅਖ਼ਤਿਆਰ ਕਿਸ ਨੇ ਦਿੱਤੇ, ਕਿਹੜੀ ਏਜੰਸੀ ਨੇ, ਕਿਹੜੇ ਵਿਅਕਤੀ ਨੇ ਦਿੱਤੇ...ਕਿਉਂਕਿ ਅਸੀਂ ਸਾਰੇ ਜਾਣਦੇ ਹਾਂ ਕਿ ਪੈਗਾਸਸ ਕਿਸੇ ਵਿਅਕਤੀ ਵਿਸ਼ੇਸ਼ ਵੱਲੋਂ ਨਹੀਂ ਖਰੀਦਿਆ ਜਾ ਸਕਦਾ, ਇਹ ਸਰਕਾਰ ਵੱਲੋਂ ਹੀ ਖਰੀਦਿਆ ਜਾਂਦਾ ਹੈ। ਦੂਜਾ ਸਵਾਲ ਸੀ ਕਿ ਇਹ ਕਿਸ ਦੇ ਖਿਲਾਫ਼ ਵਰਤਿਆ ਗਿਆ ਸੀ। ਤੇ ਆਖਰੀ ਸਵਾਲ, ਕੀ ਕਿਸੇ ਹੋਰ ਮੁਲਕ ਦੀ ਸਾਡੇ ਲੋਕਾਂ ਦੀ ਸੂਚਨਾ ਤੱਕ ਰਸਾਈ ਸੀ।’’ ਗਾਂਧੀ ਨੇ ਕਿਹਾ, ‘ਅਸੀਂ ਖੁ਼ਸ਼ ਹਾਂ ਕਿ ਸੁਪਰੀਮ ਕੋਰਟ ਨੇ ਇਸ ਪਾਸੇ ਧਿਆਨ ਦੇਣ ਦੀ ਸਾਡੀ ਮੰਗ ਨੂੰ ਸਵੀਕਾਰ ਕੀਤਾ ਹੈ। ਅਸੀਂ ਇਸ ਮੁੱਦੇ ਨੂੰ ਸੰਸਦ ਵਿੱਚ ਮੁੜ ਚੁੱਕਾਂਗੇ ਤੇ ਅਸੀਂ ਵਿਚਾਰ ਚਰਚਾ ਦੀ ਵੀ ਕੋਸ਼ਿਸ਼ ਕਰਾਂਗੇ। ਮੈਨੂੰ ਯਕੀਨ ਹੈ ਕਿ ਭਾਜਪਾ ਇਸ ਵਿਚਾਰ ਚਰਚਾ ਤੋਂ ਭੱਜੇਗੀ ਤੇ ਇਸ ਨੂੰ ਰੋਕਣ ਲਈ ਹਰ ਯਤਨ ਕਰੇਗੀ, ਪਰ ਅਸੀਂ ਵੀ ਆਪਣੀਆਂ ਕੋੋਸ਼ਿਸ਼ਾਂ ਜਾਰੀ ਰੱਖਾਂਗੇ।’’ -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ’ਤੇ ਲਾਇਆ ਅਧਿਆਪਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦਾ ਦੋਸ਼...

ਸ਼ਹਿਰ

View All