ਮੰਗਲੁਰੂ, 11 ਸਤੰਬਰ
ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਦੀਆਂ ਪ੍ਰਮੁੱਖ ਸੰਪਤੀਆਂ ਵੇਚਣ ਸਬੰਧੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਫ਼ੈਸਲੇ ਖਿਲਾਫ਼ ਲੋਕਾਂ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਾਂਗਰਸ ਦੀ ਸਰਕਾਰ ਵੱਲੋਂ ਕਈ ਸਾਲਾਂ ਵਿਚ ਬਣਾਏ ਗਏ ਜਨਤਕ ਖੇਤਰ ਦੇ ਵੱਖ-ਵੱਖ ਅਦਾਰੇ ਇਕ-ਇਕ ਕਰ ਕੇ ਵੇਚਣੇ ਸ਼ੁਰੂ ਕਰ ਦਿੱਤੇ ਹਨ। -ਪੀਟੀਆਈ