ਅਭੈ ਚੌਟਾਲਾ ਨੂੰ ਭੇਜਿਆ ਸੰਮਨ ਰੱਦ ਕਰਨ ਖ਼ਿਲਾਫ਼ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ ਅੱਜ ਸੇਵਾਮੁਕਤ ਆਈ ਪੀ ਐੱਸ ਅਧਿਕਾਰੀ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ’ਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਅਭੈ ਸਿੰਘ ਚੌਟਾਲਾ...
Advertisement
ਸੁਪਰੀਮ ਕੋਰਟ ਨੇ ਅੱਜ ਸੇਵਾਮੁਕਤ ਆਈ ਪੀ ਐੱਸ ਅਧਿਕਾਰੀ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ’ਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਅਭੈ ਸਿੰਘ ਚੌਟਾਲਾ ਨੂੰ 2008 ’ਚ ਦਾਇਰ ਮਾਣਹਾਨੀ ਦੇ ਮਾਮਲੇ ’ਚ ਤਲਬ ਕਰਨ ਦੇ ਹੁਕਮ ਰੱਦ ਕਰਨ ਸਬੰਧੀ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਚੌਟਾਲਾ ਖ਼ਿਲਾਫ਼ ਇਹ ਮਾਮਲਾ ਸੇਵਾਮੁਕਤ ਆਈ ਪੀ ਐੱਸ ਅਧਿਕਾਰੀ ਨੇ ਦਰਜ ਕਰਾਇਆ ਸੀ। ਜਸਟਿਸ ਐੱਮ ਐੱਮ ਸੁੰਦਰੇਸ਼ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ’ਚ ਦਖਲ ਦੇਣ ਦੇ ਇੱਛੁਕ ਨਹੀਂ ਹਨ। ਸੇਵਾਮੁਕਤ ਆਈ ਪੀ ਐੱਸ ਅਫਸਰ ਨੇ ਅਗਸਤ 2008 ’ਚ ਚੌਟਾਲਾ ਤੇ ਹੋਰ ਵਿਅਕਤੀਆਂ ਖ਼ਿਲਾਫ਼ ਦੋਸ਼ ਲਾਇਆ ਸੀ ਕਿ ਉਨ੍ਹਾਂ ਉਸ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦਿੱਤੇ ਸਨ।
Advertisement
Advertisement
×