ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਿਹਾੜ ’ਚੋਂ ਅਫ਼ਜ਼ਲ ਗੁਰੂ ਤੇ ਮਕਬੂਲ ਭੱਟ ਦੀਆਂ ਕਬਰਾਂ ਤੋੜਨ ਬਾਰੇ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

‘ਕੋਈ ਵੀ ਕਾਨੂੰਨ ਜਾਂ ਨਿਯਮ ਜੇਲ੍ਹ ਕੰਪਲੈਕਸ ਦੇ ਅੰਦਰ ਅੰਤਿਮ ਸੰਸਕਾਰ ਜਾਂ ਦਫਨਾਉਣ ’ਤੇ ਰੋਕ ਨਹੀਂ ਲਗਾਉਂਦਾ ਹੈ’: ਦਿੱਲੀ ਹਾੲੀ ਕੋਰਟ
Advertisement
ਦਿੱਲੀ ਹਾਈ ਕੋਰਟ ਨੇ ਅੱਜ ਉਸ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਤਿਹਾੜ ਜੇਲ੍ਹ ਕੰਪਲੈਕਸ ’ਚੋਂ ਅਤਿਵਾਦੀ ਮੁਹੰਮਦ ਅਫ਼ਜ਼ਲ ਗੁਰੂ ਅਤੇ ਮੁਹੰਮਦ ਮਕਬੂਲ ਭੱਟ ਦੀਆਂ ਕਬਰਾਂ ਹਟਾਉਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਸੀ। ਦੋਵੇਂ ਅਤਿਵਾਦੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ ਜੇਲ੍ਹ ਕੰਪਲੈਕਸ ਵਿੱਚ ਫਾਂਸੀ ਦਿੱਤੀ ਗਈ ਸੀ।

ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੇ ਬੈਂਚ ਨੇ ਪਟੀਸ਼ਨਰਾਂ ਨੂੰ ਜਨਹਿੱਤ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਅਤੇ ਇਸ ਨੂੰ ਵਾਪਸ ਲਿਆ ਗਿਆ ਮੰਨਦੇ ਹੋਏ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ, ‘‘ਕਿਸੇ ਜਨਹਿੱਤ ਪਟੀਸ਼ਨ ਵਿੱਚ ਰਾਹਤ ਲੈਣ ਲਈ ਅਦਾਲਤ ਦਾ ਰੁਖ਼ ਕਰਨ ਲਈ, ਤੁਹਾਨੂੰ ਸਾਡੇ ਸੰਵਿਧਾਨਕ ਅਧਿਕਾਰਾਂ, ਬੁਨਿਆਦੀ ਅਧਿਕਾਰਾਂ ਜਾਂ ਵਿਧਾਨਕ ਅਧਿਕਾਰਾਂ ਦੀ ਉਲੰਘਣਾ ਦਿਖਾਉਣੀ ਹੋਵੇਗੀ। ਕੋਈ ਵੀ ਕਾਨੂੰਨ ਜਾਂ ਨਿਯਮ ਜੇਲ੍ਹ ਕੰਪਲੈਕਸ ਦੇ ਅੰਦਰ ਅੰਤਿਮ ਸੰਸਕਾਰ ਜਾਂ ਦਫਨਾਉਣ ’ਤੇ ਰੋਕ ਨਹੀਂ ਲਗਾਉਂਦਾ ਹੈ।’’

Advertisement

ਹਾਈ ਕੋਰਟ ਦੇ ਸੰਕੇਤ ਨੂੰ ਭਾਂਪਦੇ ਹੋਏ ਪਟੀਸ਼ਨਰ ਦੇ ਵਕੀਲ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਪਟੀਸ਼ਨ ਵਾਸਪ ਲੈਣ ਅਤੇ ਇਸ ਨੂੰ ਕੁਝ ਅੰਕੜਿਆਂ ਦੇ ਨਾਲ ਮੁੜ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਬੈਂਚ ਨੇ ਕਿਹਾ ਉਸ ਵੱਲੋਂ ਕਬਰਾਂ ਹਟਾਉਣ ਸਬੰਧੀ ਪਟੀਸ਼ਨ ’ਤੇ ਸੁਣਵਾਈ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਫੈਸਲਾ ਸਰਕਾਰ ਵੱਲੋਂ ਕਾਨੂੰਨ ਤੇ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਜਾਵੇਗਾ।

 

Advertisement
Show comments