ਜੌਨਪੁਰ (ਉਤਰ ਪ੍ਰਦੇਸ਼), 15 ਦਸੰਬਰ
ਫ਼ਿਲਮ ‘ਆਦਿਪੁਰਸ਼’ ਸਬੰਧੀ ਦਿੱਤੇ ਇੰਟਰਵਿਊ ਕਾਰਨ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖਾਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਕ ਵਕੀਲ ਨੇ ਅਦਾਕਾਰ ਅਤੇ ਫ਼ਿਲਮ ਦੇ ਨਿਰਦੇਸ਼ਕ ਓਮ ਰਾਊਤ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਇਹ ਕੇਸ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਜੌਨਪੁਰ ਦੀ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਏਸੀਜੇਐੱਮ) ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਕੇਸ ਦੀ ਅਗਲੀ ਸੁਣਵਾਈ 23 ਦਸੰਬਰ ਨੂੰ ਹੋਵੇਗੀ।-ਏਜੰਸੀ