ਨਵੀਂ ਦਿੱਲੀ, 30 ਜੁਲਾਈ
ਮਰਹੂਮ ਅਦਾਕਾਰ ਸੁਸ਼ਾਂਤ ਰਾਜਪੂਤ ਦੇ ਪਿਤਾ ਨੇ ਸੁਪਰੀਮ ਕੋਰਟ ਵਿੱਚ ਕੈਵੀਏਟ ਦਾਇਰ ਕਰਕੇ ਅਦਾਕਾਰਾ ਰੀਆ ਚੱਕਰਬਰਤੀ ਦੀ ਪਟੀਸ਼ਨ ’ਤੇ ਕੋਈ ਹੁਕਮ ਦੇਣ ਤੋਂ ਪਹਿਲਾਂ ਉਨ੍ਹਾਂ ਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਸੁਸ਼ਾਂਤ ਦੇ ਪਿਤਾ ਕੇਕੇ ਸਿੰਘ ਨੇ ਅਦਾਕਾਰਾ ਖ਼ਿਲਾਫ਼ ਪਟਨਾ ਵਿੱਚ ਕੇਸ ਦਰਜ ਕਰਵਾਇਆ ਸੀ ਤੇ ਇਸ ’ਤੇ ਰੀਆ ਨੇ ਸੁਪਰੀਮ ਕੋਰਟ ਵਿੱਚ ਬੀਤੇ ਦਿਨ ਪਟੀਸ਼ਨ ਪਾ ਦਿੱਤੀ। ਉਸ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਕੇਸ ਨੂੰ ਪਟਨਾ ਤੋਂ ਮੁੰਬਈ ਤਬਦੀਲ ਕੀਤਾ ਜਾਵੇ ਤੇ ਬਿਹਾਰ ਪੁਲੀਸ ਨੂੰ ਮਾਮਲੇ ਦੀ ਜਾਂਚ ਕਰਨ ਤੋਂ ਰੋਕਿਆ ਜਾਵੇ।