ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਆਰਥਿਕ ਅਪਰਾਧਾਂ ਜਿਵੇਂ ਮਨੀ ਲਾਂਡਰਿੰਗ ਅਤੇ ਟੈਕਸ ਚੋਰੀ ਆਦਿ ਸਬੰਧੀ ਕੇਸਾਂ ਦੇ ਨਬਿੇੜੇ ਲਈ ਹਰੇਕ ਜ਼ਿਲ੍ਹੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਮੰਗ ਕਰਦਿਆਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਭਾਜਪਾ ਆਗੂ ਅਤੇ ਐਡਵੋਕੇਟ ਅਸ਼ਵਨੀ ਕੁਮਾਰ ਉਪਾਧਿਆਏ ਨੇ ਹਾਈ ਕੋਰਟਾਂ ਤੋਂ ਵੀ ਦਿਸ਼ਾ-ਨਿਰਦੇਸ਼ ਮੰਗੇ ਹਨ ਤਾਂ ਜੋ ਆਰਥਿਕ ਅਪਰਾਧਾਂ ਸਬੰਧੀ ਮਾਮਲਿਆਂ ਦੇ ਨਬਿੇੜੇ ਲਈ ਢੁਕਵੇਂ ਕਦਮ ਚੁੱਕੇ ਜਾ ਸਕਣ। -ਪੀਟੀਆਈ