‘ਉਦੈਪੁਰ ਫਾਈਲਜ਼’ ਖਿ਼ਲਾਫ ਹਾਈ ਕੋਰਟ ’ਚ ਪਟੀਸ਼ਨ
ਨਵੀਂ ਦਿੱਲੀ (ਟਨਸ): ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ‘ਉਦੈਪੁਰ ਫਾਈਲਜ਼’ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਜਮੀਅਤ ਉਲੇਮਾ-ਏ-ਹਿੰਦ ਦੇ ਮੁਖੀ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਦਾਰੂਲ ਉਲੂਮ ਦੇਵਬੰਦ ਦੇ ਪ੍ਰਿੰਸੀਪਲ...
Advertisement
ਨਵੀਂ ਦਿੱਲੀ (ਟਨਸ): ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ‘ਉਦੈਪੁਰ ਫਾਈਲਜ਼’ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਜਮੀਅਤ ਉਲੇਮਾ-ਏ-ਹਿੰਦ ਦੇ ਮੁਖੀ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਦਾਰੂਲ ਉਲੂਮ ਦੇਵਬੰਦ ਦੇ ਪ੍ਰਿੰਸੀਪਲ ਅਰਸ਼ਦ ਮਦਨੀ ਵੱਲੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਫ਼ਿਲਮ ਦੇ ਰਿਲੀਜ਼ ਹੋਣ ਨਾਲ ਦੇਸ਼ ਵਿੱਚ ਫ਼ਿਰਕੂ ਤਣਾਅ ਅਤੇ ਸਮਾਜਿਕ ਸਦਭਾਵਨਾ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਹ ਫ਼ਿਲਮ ਰਾਜਸਥਾਨ ਦੇ ਉਦੈਪੁਰ ਦੇ ਦਰਜੀ ਕਨ੍ਹਈਆ ਲਾਲ ਦੇ ਕਤਲਕਾਂਡ ’ਤੇ ਅਧਾਰਿਤ ਹੈ। ਫ਼ਿਲਮ 11 ਜੁਲਾਈ ਨੂੰ ਰਿਲੀਜ਼ ਹੋਣੀ ਹੈ।
Advertisement
Advertisement