ਨਵੀਂ ਦਿੱਲੀ, 25 ਅਪਰੈਲ
ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਅਤੇ ਜੰਮੂ-ਕਸ਼ਮੀਰ ਨੂੰ ਦੋ ਸੂਬਿਆਂ ’ਚ ਵੰਡਣ ਦੇ ਮਾਮਲੇ ਸਬੰਧੀ ਦੇਸ਼ ਦੀ ਸਰਵਉਚ ਅਦਾਲਤ ’ਚ ਪਟੀਸ਼ਨ ਦਾਖਲ ਕੀਤੀ ਗਈ ਹੈ ਜਿਸ ’ਤੇ ਜੁਲਾਈ ਵਿਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਸਰਵਉਚ ਅਦਾਲਤ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਪ੍ਰਬੰਧਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੂਚੀ ’ਤੇ ਵਿਚਾਰ ਕਰਨ ਲਈ ਸਹਿਮਤ ਹੋ ਗਈ ਹੈ।