ਨਵੀਂ ਦਿੱਲੀ, 8 ਅਪਰੈਲ
ਦਿੱਲੀ ਹਾਈ ਕੋਰਟ ਨੇ ਚੋਣ ਪ੍ਰਚਾਰ ਦੌਰਾਨ ਮਾਸਕ ਲਾਜ਼ਮੀ ਕਰਨ ਸਬੰਧੀ ਪਟੀਸ਼ਨ ’ਤੇ ਚੋਣ ਕਮਿਸ਼ਨ ਤੇ ਕੇਂਦਰ ਨੂੰ ਨੋਟਿਸ ਭੇਜਿਆ ਹੈ। ਦੋਵਾਂ ਤੋਂ ਵੀਰਵਾਰ ਤੱਕ ਜਵਾਬ ਮੰਗਿਆ ਹੈ। ਜਸਟਿਸ ਡੀਐੱਨ ਪਟੇਲ ਤੇ ਜਸਟਿਸ ਜਸਮੀਤ ਸਿੰਘ ਦੇ ਬੈਂਚ ਨੇ ਯੂਪੀ ਦੇ ਸਾਬਕਾ ਡੀਜੀਪੀ ਵਿਕਰਮ ਸਿੰਘ ਦੀ ਪਟੀਸ਼ਨ ’ਤੇ ਇਹ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 30 ਅਪਰੈਲ ਤੈਅ ਕੀਤੀ ਹੈ।